Patiala News: ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਦੇ ਘਰ ਦੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਕਰਮੀ ਵਾਪਸ ਬੁਲਾਏ ਲਏ ਹਨ।
ਦੱਸ ਦਈਏ ਕਿ ਨਵਜੋਤ ਸਿੱਧੂ ਇਸ ਵੇਲੇ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉਨ੍ਹਾਂ ਦੀ ਰਿਹਾਇਸ਼ ਉੱਪਰ ਤਾਇਨਾਤ ਚਾਰ ਸੁਰੱਖਿਆ ਕਰਮੀਆਂ ਨੂੰ ਵਾਪਸ ਬੁਲਾਇਆ ਗਿਆ ਹੈ। ਇਹ ਸੁਰੱਖਿਆ ਮੁਲਾਜ਼ਮ ਨਵਜੋਤ ਸਿੱਧੂ ਦੇ ਪਟਿਆਲਾ ਵਾਲੇ ਘਰ ਵਿੱਚ ਤਾਇਨਾਤ ਸਨ।
6 ਜਨਵਰੀ ਨੂੰ ਰਿਲੀਜ਼ ਹੋਣ ਦੀ ਉਮੀਦ ਸੀ
ਸਿੱਧੂ ਦੇ ਸਮਰਥਕ 26 ਜਨਵਰੀ ਨੂੰ ਸਿੱਧੂ ਦੀ ਰਿਹਾਈ ਦੀ ਉਮੀਦ ਕਰ ਰਹੇ ਸਨ। ਉਨ੍ਹਾਂ ਨੇ ਪਟਿਆਲਾ ਜੇਲ੍ਹ ਦੇ ਬਾਹਰ ਪੰਜਾਬ ਭਰ ਵਿੱਚ ਸਵਾਗਤੀ ਬੋਰਡ ਲਗਾ ਕੇ ਪ੍ਰੋਗਰਾਮ ਵੀ ਕੀਤਾ ਸੀ। ਸਮਰਥਕਾਂ ਨੇ ਸਿੱਧੂ ਦੀ ਰਿਹਾਈ ਨਾ ਹੋਣ 'ਤੇ ਨਾ ਸਿਰਫ਼ ਨਿਰਾਸ਼ਾ ਪ੍ਰਗਟਾਈ ਸਗੋਂ ਗੁੱਸਾ ਵੀ ਪ੍ਰਗਟਾਇਆ। ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਸਿੰਘ ਕੇਪੀ ਨੇ ਪੰਜਾਬ ਸਰਕਾਰ ਸਮੇਤ ਆਪਣੀ ਪਾਰਟੀ ਦੇ ਆਗੂਆਂ ਨੂੰ ਘੇਰ ਲਿਆ।
ਫਾਈਲ ਵਿੱਚ ਨਾਮ ਸ਼ਾਮਲ ਨਹੀਂ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਅੰਮ੍ਰਿਤ ਮਹੋਤਸਵ ਸਕੀਮ ਤਹਿਤ ਕੈਦੀਆਂ ਦੀ ਰਿਹਾਈ ਲਈ ਭੇਜੀ ਗਈ ਫਾਈਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਸੀ। ਮੰਤਰੀ ਮੰਡਲ ਨੇ ਸਿਰਫ਼ ਤਿੰਨ ਕੈਦੀਆਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ। ਲਖਵੀਰ ਸਿੰਘ ਕੇਂਦਰੀ ਜੇਲ੍ਹ ਫ਼ਰੀਦਕੋਟ, ਰਵਿੰਦਰ ਸਿੰਘ ਕੇਂਦਰੀ ਜੇਲ੍ਹ ਅੰਮ੍ਰਿਤਸਰ ਅਤੇ ਤਸਪ੍ਰੀਤ ਸਿੰਘ ਕੇਂਦਰੀ ਜੇਲ੍ਹ ਲੁਧਿਆਣਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਬੰਦ ਦੋ ਅਨਿਰੁਧ ਮੰਡਲ ਅਤੇ ਸ਼ੰਭੂ ਮੰਡਲ ਦੇ ਨਾਂ ਵੀ ਸੂਚੀ ਵਿੱਚ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।