Sidhu Moose Wala: ਸਿੱਧੂ ਮੂਸੇਵਾਲਾ ਤੋਂ ਸ਼ੁਰੂ ਹੋਇਆ ਕਤਲਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ...ਇਹ ਹਾਦਸੇ ਮਹਿਜ਼ ਇਤਫਾਕ ਨਹੀਂ...ਪਰਗਟ ਸਿੰਘ ਬੋਲੇ...CM ਮਾਨ ਤੁਰੰਤ ਬਰਖ਼ਾਸਤ ਹੋਏ
Pargat Singh on CM Mann: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ
Pargat Singh on CM Mann: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਹੁਣ ਤੱਕ ਕਤਲ ਰੁਕਣ ਦਾ ਨਾਮ ਨਹੀਂ ਲੈ ਰਹੇ। ਇਹ ਹਾਦਸੇ ਮਹਿਜ਼ ਇਤਫਾਕ ਨਹੀਂ ਹੋ ਸਕਦੇ। ਪੰਜਾਬ ਸਰਕਾਰ ਦੀ ਫੇਲ੍ਹ ਕਾਨੂੰਨ ਵਿਵਸਥਾ ਦਾ ਨਤੀਜਾ ਹਨ। ਉਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਪਰਗਟ ਸਿੰਘ ਟਵੀਟ ਕੀਤਾ ਹੈ ਕਿ.....
ਫੇਰ ਦਿਨ ਦਿਹਾੜੇ ਇੱਕ ਕਤਲ। ਬਠਿੰਡਾ ਦੇ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ। ਇਸ ਹਫ਼ਤੇ ਵਿੱਚ ਇਸ ਤਰ੍ਹਾਂ ਦੀ ਇਹ ਤੀਜੀ ਘਟਨਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਹੁਣ ਤੱਕ ਕਤਲ ਰੁਕਣ ਦਾ ਨਾਮ ਨਹੀਂ ਲੈ ਰਹੇ। ਇਹ ਹਾਦਸੇ ਮਹਿਜ਼ ਇਤਫਾਕ ਨਹੀਂ ਹੋ ਸਕਦੇ। ਪੰਜਾਬ ਸਰਕਾਰ ਦੀ ਫੇਲ ਕਾਨੂੰਨ ਵਿਵਸਥਾ ਦਾ ਨਤੀਜਾ ਹਨ। ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਹੈ ਹੀ ਨਹੀਂ। ਭਗਵੰਤ ਮਾਨ ਜੀ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ।
ਫੇਰ ਦਿਨ ਦਿਹਾੜੇ ਇੱਕ ਕਤਲ। ਬਠਿੰਡਾ ਦੇ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ।
— Pargat Singh (@PargatSOfficial) October 30, 2023
ਇਸ ਹਫ਼ਤੇ ਵਿੱਚ ਇਸ ਤਰ੍ਹਾਂ ਦੀ ਇਹ ਤੀਜੀ ਘਟਨਾ ਹੈ। ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਹੁਣ ਤੱਕ ਕਤਲ ਰੁਕਣ ਦਾ ਨਾਮ ਨਹੀਂ ਲੈ ਰਹੇ। ਇਹ ਹਾਦਸੇ ਮਹਿਜ਼ ਇਤਫਾਕ ਨਹੀਂ ਹੋ ਸਕਦੇ। ਪੰਜਾਬ ਸਰਕਾਰ ਦੀ ਫੇਲ… https://t.co/ZKqbiJqYec
ਦਰਅਸਲ ਪਰਗਟ ਸਿੰਘ ਨੇ ਇਹ ਗੱਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਰੀ-ਵਟੀਟ ਕਰਕੇ ਕਹੀ। ਡਾ. ਸੰਦੀਪ ਪਾਠਕ ਨੇ ਟਵੀਟ ਕਰਕੇ ਕਿਹਾ....
ਫਿਰ ਰੇਲ ਹਾਦਸਾ। ਮੈਂ ਆਂਧਰਾ ਪ੍ਰਦੇਸ਼ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਹ ਇਸ ਮਹੀਨੇ ਦਾ ਦੂਜਾ ਵੱਡਾ ਰੇਲ ਹਾਦਸਾ ਹੈ। ਰੇਲ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਹ ਹਾਦਸੇ ਸਿਰਫ਼ ਇਤਫ਼ਾਕਨ ਨਹੀਂ ਵਾਪਰ ਸਕਦੇ। ਇਹ ਸਰਕਾਰ ਦੀ ਅਸਫਲ ਪ੍ਰਣਾਲੀ ਦਾ ਨਤੀਜਾ ਹੈ। ਰੇਲ ਯਾਤਰੀਆਂ ਦੀ ਸੁਰੱਖਿਆ ਮੋਦੀ ਸਰਕਾਰ ਦੀ ਤਰਜੀਹ ਨਹੀਂ ਹੈ। ਅਸ਼ਵਨੀ ਵੈਸ਼ਨਵ ਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।