Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) 'ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal ), ਪੰਜਾਬ ਪੁਲਿਸ ਅਤੇ 'ਆਪ' ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ 'ਆਪ' ਲੀਡਰਸ਼ਿਪ ਅਤੇ ਮੰਤਰੀ ਸੁਖਬੀਰ ਦੀ ਜਾਨ ਬਚਾਉਣ ਦਾ ਸਿਹਰਾ ਪੰਜਾਬ ਪੁਲਿਸ ਨੂੰ ਦੇ ਰਹੇ ਹਨ। ਜਦੋਂਕਿ ਅਕਾਲੀ ਲੀਡਰ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀਕਹਿ ਰਹੇ ਹਨ।
ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਭਲਕੇ 6 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਸੁਖਬੀਰ ਸਿੰਘ ਬਾਦਲ 'ਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਕਾਤਲਾਨਾ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ। ਇਸ ਵਿੱਚ ਉਹ ਦਾਅਵਾ ਕਰਦੇ ਹਨ ਕਿ 4 ਦਸੰਬਰ ਨੂੰ ਹੋਏ ਹਮਲੇ ਤੋਂ ਇੱਕ ਦਿਨ ਪਹਿਲਾਂ 3 ਦਸੰਬਰ ਨੂੰ ਅੰਮ੍ਰਿਤਸਰ ਪੁਲਿਸ ਦੇ ਐਸਪੀ ਹਰਪਾਲ ਸਿੰਘ ਨੇ ਹਮਲਾਵਰ ਨਰਾਇਣ ਸਿੰਘ ਚੌੜਾ ਨਾਲ ਮੁਲਾਕਾਤ ਕੀਤੀ ਸੀ।
ਦੱਸ ਦਈਏ ਕਿ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਵੀਰਵਾਰ (5 ਦਸੰਬਰ) ਨੂੰ ਇੱਕ ਸੇਵਾਦਾਰ ਵਜੋਂ ਸਜ਼ਾ ਭੁਗਤਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਹਨ। ਇੱਥੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਤਿੰਨ ਪੱਧਰੀ ਸੁਰੱਖਿਆ ਦਿੱਤੀ ਹੋਈ ਹੈ। ਸੁਖਬੀਰ ਦੇ ਆਲੇ-ਦੁਆਲੇ ਪੁਲਿਸ ਦਾ ਸੁਰੱਖਿਆ ਘੇਰਾ ਬਣਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।