Punjab News : ਸ਼੍ਰੋਮਣੀ ਅਕਾਲੀ ਦਲ ਨੇ ਵਜਾਇਆ ਚੋਣ ਬਿਗੁਲ, ਸੁਖਬੀਰ ਬਾਦਲ ਨੇ ਨੌਂ ਲੋਕ ਸਭਾ ਹਲਕਿਆਂ ਦੇ ਥਾਪੇ ਇੰਚਾਰਜ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਂ ਲੋਕ ਸਭਾ ਹਲਕਿਆਂ ਦੇ ਇੰਚਾਰਜ ਤੇ ਚਾਰ ਵਿਧਾਨ ਸਭਾ ਹਲਕਿਆਂ ਦੇ ਮੁੱਖ ਸੇਵਾਦਾਰ ਨਿਯੁਕਤ ਕਰ ਦਿੱਤੇ ਹਨ, ਜਿਨ੍ਹਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਪ੍ਰਚਾਰ ਮੁਹਿੰਮ ਤੇ ਤਾਲਮੇਲ ਦਾ ਕੰਮ ਸ਼ੁਰੂ...
Punjab News: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਂ ਲੋਕ ਸਭਾ ਹਲਕਿਆਂ ਦੇ ਇੰਚਾਰਜ ਤੇ ਚਾਰ ਵਿਧਾਨ ਸਭਾ ਹਲਕਿਆਂ ਦੇ ਮੁੱਖ ਸੇਵਾਦਾਰ ਨਿਯੁਕਤ ਕਰ ਦਿੱਤੇ ਹਨ, ਜਿਨ੍ਹਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਪ੍ਰਚਾਰ ਮੁਹਿੰਮ ਤੇ ਤਾਲਮੇਲ ਦਾ ਕੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਅਤੇ ਚਾਰ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਪਾਰਲੀਮੈਂਟ ਹਲਕਾ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਸ਼੍ਰੀ ਅਨਿਲ ਜੋਸ਼ੀ, ਗੁਰਦਾਸਪੁਰ ਲਈ ਸ. ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਲਈ… pic.twitter.com/833fLYqKDI
— Shiromani Akali Dal (@Akali_Dal_) September 10, 2023
ਇਸ ਬਾਰੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ, ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਨਿਲ ਜੋਸ਼ੀ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ, ਗੁਲਜ਼ਾਰ ਸਿੰਘ ਰਣੀਕੇ ਨੂੰ ਗੁਰਦਾਸਪੁਰ, ਡਾ. ਸੁਖਵਿੰਦਰ ਸੁੱਖੀ ਨੂੰ ਜਲੰਧਰ, ਜਨਮੇਜਾ ਸਿੰਘ ਸੇਖੋਂ ਨੂੰ ਫਿਰੋਜ਼ਪੁਰ, ਸਿਕੰਦਰ ਸਿੰਘ ਮਲੂਕਾ ਨੂੰ ਫਰੀਦਕੋਟ ਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਦਾ ਇੰਚਾਰਜ ਲਗਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ ਗਏ ਹਨ। ਇਨ੍ਹਾਂ ਵਿੱਚ ਹਰਿੰਦਰ ਸਿੰਘ ਮਹਿਰਾਜ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ, ਅਰਵਿੰਦਰ ਸਿੰਘ ਰਸੂਲਪੁਰ ਉੜਮੁੜ ਨੂੰ ਟਾਂਡਾ, ਕਬੀਰ ਦਾਸ ਨੂੰ ਸ਼ੁਤਰਾਣਾ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਹੁਸ਼ਿਆਰਪੁਰ ਦਾ ਮੁੱਖ ਸੇਵਾਦਾਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਐਨਕੇ ਸ਼ਰਮਾ ਨੂੰ ਲੁਧਿਆਣਾ ਸ਼ਹਿਰੀ ਤੇ ਤੀਰਥ ਸਿੰਘ ਮਾਹਲਾ ਨੂੰ ਲੁਧਿਆਣਾ ਦਿਹਾਤੀ ਦਾ ਇੰਚਾਰਜ ਲਗਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ