Punjab News: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਤੋਂ ਖਫਾ ਨਜ਼ਰ ਆਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸੀ ਕਿ ਸਿੱਖ ਰਾਜ ਵੇਲੇ ਦੇ ਝੰਡਿਆ ਦਾ ਨਿਰਾਦਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਸਿੱਖਾਂ ਦਾ ਅਕਸ ਵਿਗਾੜਨ ਵਾਲੇ ਕੌਮੀ ਚੈਨਲਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏ, ਪਰ ਅਜੇ ਤੱਕ ਕੁਝ ਨਹੀਂ ਹੋਇਆ।


ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੀਡੀਆ ਜਗਤ ਨਾਲ ਜੁੜੀਆਂ ਸ਼ਖਸੀਅਤਾਂ ਦੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਵਿਚਾਰਾਂ ਕਰਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਦੀ ਕਾਰਗੁਜਾਰੀ ਉੱਪਰ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰਾਂ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ, ਜੋ ਕਿ ਸੰਭਵ ਨਹੀਂ ਹੈ। ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਜਿੰਨਾ ਦਬਾਇਆ ਜਾਵੇਗਾ, ਓਨਾ ਹੀ ਉਭਰ ਕੇ ਸਾਹਮਣੇ ਆਵੇਗਾ। ਜੇਕਰ 75 ਸਾਲਾਂ ਦੀ ਗੱਲ ਕਰੀਏ ਤਾਂ ਸਰਕਾਰ ਨੇ ਪੰਜਾਬ ਨਾਲ 75 ਵਾਅਦੇ ਕੀਤੇ, ਪਰ ਇੱਕ ਵੀ ਪੂਰਾ ਨਹੀਂ ਕੀਤਾ।


ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ 


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਇਹ ਸਿੱਖ ਰਾਜ ਦਾ ਝੰਡਾ ਸੀ, ਇਸ ਨੂੰ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਦਮਦਮਾ ਸਾਹਿਬ ਵਿਖੇ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹੋਈਆਂ ਹਨ, ਉੱਥੇ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੀਤਾ ਗਿਆ। ਭਿਆਨਕ ਮਾਹੌਲ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਮੰਦਭਾਗਾ ਹੈ।


ਖਾਲਸਾ ਸਾਜਨਾ ਦਿਵਸ ਨੂੰ ਗ਼ਲਤ ਨਾ ਦੱਸਿਆ ਜਾਵੇ


ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ 'ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਸੰਗਤ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਮੀਡੀਆ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੀਡੀਆ ਵੀ ਇੱਥੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਰਬੱਤ ਖਾਲਸਾ ਨਹੀਂ ਕਿਹਾ ਜਾਣਾ ਚਾਹੀਦਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।