ਜਲੰਧਰ ਦੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ
ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ।
ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ।
ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ। ਬੀਤੇ ਕੱਲ੍ਹ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਪ੍ਰਬੰਧਕਾਂ ਤੇ ਸੰਗਤ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ।
— Shiromani Gurdwara Parbandhak Committee (@SGPCAmritsar) December 15, 2022
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓਐਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਇਕੱਤਰਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ਵਿਚ ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰਾ ਕਰਕੇ ਨਿਰਣਾ ਲਿਆ ਜਾਵੇਗਾ, ਤਾਂ ਜੋ ਭਵਿੱਖ ਵਿਚ ਕੌਮ ਅੰਦਰ ਅਜਿਹੀ ਆਪਸੀ ਵਾਦ-ਵਿਵਾਦ ਵਾਲੀ ਸਥਿਤੀ ਨਾ ਬਣੇ।
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਜਲੰਧਰ ਵਿਖੇ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸੰਗਤਾਂ ਲਈ ਗੁਰੂਘਰ ਵਿੱਚ ਲਾਈਆਂ ਬੈਂਚ ਕੁਰਸੀਆਂ ਨੂੰ ਬਾਹਰ ਕੱਢ ਕੇ ਅੱਗ ਲਾ ਦਿੱਤੀ ਗਈ ਸੀ ਜਿਸ ਤੋਂ ਬਾਅਦ ਇਹ ਸਾਰੇ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਪੂਰਾ ਮਾਮਲਾ ਜਲੰਧਰ ਦੇ ਮਾਡਲ ਟਾਊਨ ਦਾ ਸੀ ਜਿੱਥੇ ਅਮ੍ਰਿਤਪਾਲ ਅਤੇ ਉਸ ਦੇ ਸਮਰਥਕਾ ਨੇ ਗੁਰਦੁਆਰਾ ਸਾਹਿਬ ਦੇ ਬੈਂਚਾ ਨੂੰ ਬਾਹਰ ਕੱਢ ਕੇ ਅੱਗ ਲਾ ਦਿੱਤੀ । ਪਹਿਲਾਂ ਗੁਰੂਘਰ ਵਿੱਚ ਬੈਠਣ ਲਈ ਲਾਏ ਗਏ ਬੈਂਚਾਂ ਨੂੰ ਬਾਹਰ ਕੱਢਿਆ ਗਿਆ ਤੇ ਜਿਸ ਤੋਂ ਬਾਅਦ ਅੱਗ ਦੇ ਹਵਾਲੇ ਕਰ ਦਿੱਤਾ ਗਿਆ।