Punjab News: ਮਾਨਸਾ ਦੇ ਕਸਬਾ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ਰਾਬ ਦੇ ਨਸ਼ੇ 'ਚ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਕਰਨ ਦੇ ਇਲਜ਼ਮਾਂ ਹੇਠ ਉਸ ਉੱਤੇ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਲਾਜ਼ਮ ਦੀ ਇਸ ਘਟੀਆ ਹਰਕਤ ਨੂੰ ਲੋਕਾਂ ਨੇ ਬੇਅਦਬੀ ਕਰਾਰ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।


ਰੋਸ 'ਚ ਆਈ ਸੰਗਤ ਨੇ ਸਖ਼ਤ ਕਾਰਵਾਈ ਦੀ ਕੀਤੀ ਸੀ ਮੰਗ


ਇਸ ਤੋਂ ਬਾਅਦ ਡੀਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਸ਼ਾਂਤ ਕਰਨ ਕੀਤਾ ਤੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਮੌਜੂਦ ਲੋਕਾਂ ਨੇ ਪੁਲਿਸ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।


SHO ਨੂੰ ਕੀਤਾ ਗਿਆ ਮੁਅੱਤਲ


ਜ਼ਿਕਰ ਕਰ ਦਈਏ ਕਿ ਇਸ ਤੋਂ ਬਾਅਦ ਮਾਨਸਾ ਦੇ ਐਸਐਸਪੀ ਨੇ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ। ਇਸ ਦੀ ਪੁਸ਼ਟੀ ਡੀਐਸਪੀ ਬੁਢਲਾਡਾ ਨੇ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ ਅਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਬਿਨਾਂ ਕੋਈ ਕਾਰਨ ਦੱਸੇ ਥਾਣੇਦਾਰ ਅਤੇ ਉਹ ਕੰਧ ਟੱਪ ਕੇ ਗੁਰਦੁਆਰੇ ਅੰਦਰ ਦਾਖਲ ਹੋਏ ਅਤੇ ਗਲਤ ਸ਼ਬਦਾਵਲੀ ਵਰਤ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ