Punjab News: ਮਸ਼ਹੂਰ ਪੰਜਾਬੀ ਹਸਤੀ ਦੇ ਘਰ 'ਤੇ ਗੋਲੀਬਾਰੀ ਕਰਨ ਵਾਲਾ ਸ਼ੂਟਰ ਕਾਬੂ, ਜਾਣੋ ਕਿਵੇਂ ਮਾਰਨ ਦੀ ਬਣਾ ਰਿਹਾ ਸੀ ਯੋਜਨਾ...?
Punjab News: ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਮੋਹਾਲੀ ਵਿੱਚ ਧਾਲੀਵਾਲ ਦੇ ਘਰ ਗੋਲੀਬਾਰੀ ਕਰਨ ਵਾਲੇ ਸ਼ੂਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ...

Punjab News: ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਮੋਹਾਲੀ ਵਿੱਚ ਧਾਲੀਵਾਲ ਦੇ ਘਰ ਗੋਲੀਬਾਰੀ ਕਰਨ ਵਾਲੇ ਸ਼ੂਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ।
ਮੁਲਜ਼ਮ ਹੋਇਆ ਕਾਬੂ
ਪ੍ਰਾਪਤ ਜਾਣਕਾਰੀ ਅਨੁਸਾਰ, ਸ਼ੂਟਰ ਨੂੰ ਹਰਿਆਣਾ ਤੋਂ ਮੋਹਾਲੀ ਦੀ ਸੀਆਈਏ ਖਰੜ ਨੇ ਗ੍ਰਿਫ਼ਤਾਰ ਕੀਤਾ ਹੈ, ਜੋਕਿ ਕਾਲਾ ਰਾਣਾ ਗੈਂਗ ਨਾਲ ਜੁੜਿਆ ਹੋਇਆ ਸੀ। ਕਾਲਾ ਰਾਣਾ ਦਿੱਲੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਪੁਲਿਸ ਜਾਂਚ ਜਾਰੀ ਹੈ। ਕੁਝ ਦਿਨ ਪਹਿਲਾਂ ਰਾਤ 10 ਵਜੇ ਦੇ ਕਰੀਬ ਮੋਹਾਲੀ ਦੇ ਸੈਕਟਰ 71 ਵਿੱਚ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਇਸ ਦੌਰਾਨ ਲਗਭਗ 6-7 ਰਾਉਂਡ ਹਵਾਈ ਫਾਇਰਿੰਗ ਹੋਈ। ਦੋਸ਼ੀ ਮੌਕੇ ਤੋਂ ਬਾਈਕ 'ਤੇ ਫਰਾਰ ਹੋ ਗਿਆ। ਇਸ ਮਾਮਲੇ ਵਿੱਚ, ਪੁਲਿਸ ਨੇ ਇਲਾਕੇ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕੀਤੀ, ਜਿਸ ਵਿੱਚ 2 ਨੌਜਵਾਨ ਬਾਈਕ 'ਤੇ ਜਾਂਦੇ ਦਿਖਾਈ ਦਿੱਤੇ। ਬਾਈਕ 'ਤੇ ਯੂਪੀ ਨੰਬਰ ਪਲੇਟ ਸੀ। ਇਸ ਆਧਾਰ 'ਤੇ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਕੀਤਾ ਹੈਰਾਨੀਜਨਕ ਖੁਲਾਸਾ
ਪੁਲਿਸ ਨੇ ਦੱਸਿਆ ਕਿ 15 ਮਈ ਨੂੰ ਮੁਲਜ਼ਮ ਨੇ ਪਹਿਲਾਂ ਫਲਾਇੰਗ ਸੈਂਟਰ ਇਮੀਗ੍ਰੇਸ਼ਨ ਸੈਂਟਰ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮੁਲਜ਼ਮ ਨੇ ਉਤਰਾਖੰਡ ਨੰਬਰ ਵਾਲੀ ਬਾਈਕ 'ਤੇ ਸਵਾਰ ਹੋ ਕੇ ਸ਼ਾਮ ਨੂੰ ਪਿੰਕੀ ਧਾਲੀਵਾਲ ਦੇ ਘਰ ਦੀ ਰੇਕੀ ਕੀਤੀ ਅਤੇ ਰਾਤ ਨੂੰ ਘਰ ਦੇ ਬਾਹਰ ਗੋਲੀਬਾਰੀ ਕੀਤੀ। ਇਸ ਦੌਰਾਨ ਮੁਲਜ਼ਮ ਨੇ ਜਾਂਦੇ ਸਮੇਂ ਇੱਕ ਪਰਚੀ ਵੀ ਸੁੱਟੀ, ਜਿਸ 'ਤੇ ਕਾਲਾ ਰਾਣਾ ਗੈਂਗ ਲਿਖਿਆ ਹੋਇਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨੇ ਪਹਿਲਾਂ ਹਰਿਦੁਆਰ ਤੋਂ ਬਾਈਕ ਚੋਰੀ ਕੀਤੀ ਅਤੇ ਫਿਰ ਯਮੁਨਾਨਗਰ ਵਿੱਚ ਗੋਲੀਬਾਰੀ ਕਰਨ ਤੋਂ ਬਾਅਦ ਮੋਹਾਲੀ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪਹਿਲਾਂ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਫੋਨ 'ਤੇ ਧਮਕੀ ਵੀ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















