Punjab News: ਪੰਜਾਬ ਬੰਦ ਦੌਰਾਨ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਕਾਨਾਂ ਬੰਦ ਕਰਵਾਉਣ ਆਏ ਪ੍ਰਦਰਸ਼ਨਕਾਰੀਆਂ 'ਤੇ ਇੱਕ ਦੁਕਾਨਦਾਰ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਮਸੀਤਾ ਰੋਡ ਦੀ ਦੱਸੀ ਜਾ ਰਹੀ ਹੈ, ਜਿੱਥੇ ਦੁਕਾਨ ਬੰਦ ਕਰਵਾਉਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਵਿਚਕਾਰ ਬਹਿਸ ਹੋ ਗਈ। ਇਸ ਦੌਰਾਨ ਇੱਕ ਦੁਕਾਨਦਾਰ ਨੇ ਪ੍ਰਦਰਸ਼ਨਕਾਰੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਮੋਗਾ ਕੋਟ ਇਸੇ ਖਾਂ ਦੇ ਮੇਨ ਚੌਕ ਵਿੱਚ ਜਾਮ ਲਾ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।


ਮਨੀਪੁਰ ਹਿੰਸਾ ਦੇ ਵਿਰੋਧ 'ਚ ਬੰਦ


ਦੱਸ ਦੇਈਏ ਕਿ ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ ਅਤੇ ਈਸਾਈ ਭਾਈਚਾਰੇ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਜਲੰਧਰ, ਬਰਨਾਲਾ ਅਤੇ ਗੁਰਦਾਸਪੁਰ ਵਿੱਚ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ ਅਤੇ ਵਾਲਮੀਕਿ ਅਤੇ ਈਸਾਈ ਭਾਈਚਾਰੇ ਨੇ ਜਲੰਧਰ-ਦਿੱਲੀ ਹਾਈਵੇਅ ਨੂੰ 10 ਮਿੰਟ ਲਈ ਜਾਮ ਕੀਤਾ।


 


ਬੰਦ ਦੌਰਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।


 



ਹੱਥਾਂ ਵਿੱਚ ਬਾਈਬਲ ਲੈ ਕੇ ਪ੍ਰਦਰਸ਼ਨ


ਇਸਾਈ ਭਾਈਚਾਰੇ ਨਾਲ ਸਬੰਧਤ ਪ੍ਰਦਰਸ਼ਨਕਾਰੀ ਹੱਥਾਂ ਵਿੱਚ ਪਵਿੱਤਰ ਬਾਈਬਲ ਫੜ ਕੇ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਸਾਈ ਭਾਈਚਾਰੇ ਦੇ ਲੋਕ ਮਨੀਪੁਰ 'ਚ ਹਿੰਸਾ ਦੇ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਵਾਲਮੀਕਿ ਅਤੇ ਈਸਾਈ ਭਾਈਚਾਰੇ ਵੱਲੋਂ ਅੱਜ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਲੰਧਰ ਬੰਦ ਦੇ ਲਿਹਾਜ਼ ਨਾਲ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਜਿਸ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਚੌਕਾਂ-ਚੌਰਾਹਾ 'ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।