ਚੰਡੀਗੜ੍ਹ : ਪੰਜਾਬ ਸਰਕਾਰ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। 15 ਅਗਸਤ ਨੂੰ ਲੁਧਿਆਣਾ ਵਿਖੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਜਾ ਰਹੇ ਹਨ ਉੱਥੇ ਹੀ ਪੰਜਾਬ ਦੀਆ ਵੱਖ ਵੱਖ ਜਥੇਬੰਦੀਆਂ 13 ਅਗਸਤ ਨੂੰ ਸਟੇਡੀਅਮ ਦੇ ਬਾਹਰ ਕਾਲੀ ਝੰਡੀਆਂ ਅਤੇ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਨਗੇ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰ ਦੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਾ ਹੈ ਜੋ ਹਾਲੇ ਤੱਕ ਕਿਸੇ ਸਰਕਾਰ ਨੇ ਨਹੀਂ ਸੁਲਝਾਇਆ। ਇਸ ਤੋਂ ਪਹਿਲਾਂ ਤਿੰਨ ਮੁੱਖ ਮੰਤਰੀ ਤਿੰਨੋਂ ਝੂਠੇ ਵਾਅਦੇ ਕਰ ਕੇ ਚਲੇ ਗਏ। ਉਨ੍ਹਾਂ ਨੇ ਕਿਹਾ ਕਿ ਜੋ ਸਾਡੇ ਸਿੱਖ ਜੇਲ੍ਹਾਂ ਵਿੱਚ ਬੰਦ ਹਨ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਛੱਡਿਆ ਨਹੀਂ ਜਾ ਰਿਹਾ ਉਨ੍ਹਾਂ ਨੂੰ ਤੁਰੰਤ ਰਿਹਾਈ ਕੀਤਾ ਜਾਵੇ।
ਪੰਜਾਬ ਸਰਕਾਰ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ, ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ
abp sanjha | ravneetk | 30 Jul 2022 03:05 PM (IST)
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਾ ਹੈ ਜੋ ਹਾਲੇ ਤੱਕ ਕਿਸੇ ਸਰਕਾਰ ਨੇ ਨਹੀਂ ਸੁਲਝਾਇਆ। ਇਸ ਤੋਂ ਪਹਿਲਾਂ ਤਿੰਨ ਮੁੱਖ ਮੰਤਰੀ ਤਿੰਨੋਂ ਝੂਠੇ ਵਾਅਦੇ ਕਰ ਕੇ ਚਲੇ ਗਏ।
Punjab News