Bikram Majithia: ਅਣਵੰਡੇ ਪੰਜਾਬ ਦੇ ਕਰਨਾਲ ਵਿੱਚ ਬੀਤੇ ਦਿਨੀਂ ਗੁਰੂਘਰ ਵਿੱਚ ਜਗਰਾਤਾ ਕਰਵਾਇਆ ਗਿਆ ਜਿਸ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਹਨ। ਇਸ ਮਾਮਲੇ ਨੂੰ ਲੈ ਕੇ ਗੁਰੂਘਰ ਦੇ ਕਮੇਟੀ ਉੱਤੇ ਸਵਾਲ ਖੜ੍ਹੇ ਕਰਨ ਵਾਲੇ ਨੌਜਵਾਨਾਂ ਨੂੰ ਹੁਣ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਨੌਜਵਾਨ ਦੀ ਵੀਡੀਓ ਸਾਂਝੀ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ।
ਮਜੀਠੀਆ ਨੇ ਵੀਡੀਓ ਸਾਂਝੀ ਕਰਕੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਹ ਦੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਜ਼ਿਲ੍ਹਾ ਕਰਨਾਲ ਦੇ ਪਿੰਡ ਸ਼ਾਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਜਾਗਰਣ ਦਾ ਵਿਰੋਧ ਕਰਨ 'ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਸਿੱਖ ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਵਿੱਚ ਜੋ ਗੁਰਮਰਿਆਦਾ ਉਹੀ ਕੀਤਾ ਸੀ।
ਹੁਣ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣਾ ਉਨ੍ਹਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੇ ਬਰਾਬਰ ਹੈ। ਸਾਰੇ ਧਰਮਾਂ ਤੇ ਧਾਰਮਿਕ ਰੀਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮੈਂ ਮੁੱਖ ਮੰਤਰੀ ਨਾਇਬ ਸੈਣੀ, ਡੀਜੀਪੀ ਹਰਿਆਣਾ ਹਰਿਆਣਾ ਪੁਲਿਸ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਇਸ ਤੋਂ ਪਹਿਲਾਂ ਇਹ ਇੱਕ ਵੱਡਾ ਮੁੱਦਾ ਬਣ ਜਾਵੇ।
ਇਸ ਵੀਡੀਓ ਵਿੱਚ ਨੌਜਵਾਨ ਕਹਿ ਰਿਹਾ ਹੈ ਕਿ ਦੋ ਦਿਨ ਪਹਿਲਾਂ ਪਿੰਡ ਸ਼ਾਮਗੜ੍ਹ ਦੇ ਗੁਰੂਘਰ ਵਿੱਚ ਜਗਰਾਤਾ ਹੋਇਆ ਸੀ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਹੈ, ਇਸ ਤੋਂ ਬਾਅਦ ਸੰਗਤ ਨੇ ਗੁਰੂਘਰ ਦੇ ਪ੍ਰਧਾਨ ਤੇ ਗ੍ਰੰਥੀ ਤੋਂ ਸਵਾਲ ਕੀਤੇ ਤਾਂ ਉਨ੍ਹਾਂ ਨੇ ਮੁਆਫ਼ੀ ਮੰਗ ਲਈ ਪਰ ਪਿੰਡ ਦੇ ਹੀ ਕੁਝ ਬੰਦੇ ਉਨ੍ਹਾਂ ਦੇ ਪਿੱਛੇ ਪੈ ਗਏ।
ਨੌਜਵਾਨ ਨੇ ਕਿਹਾ ਕਿ ਅਸੀਂ ਤਾਂ ਗੁਰੂਘਰ ਵਿੱਚ ਨਾਚ ਹੋਣ ਤੋਂ ਰੋਕਿਆ ਪਰ ਹੁਣ ਉਹ ਜਾਨੋਂ ਮਾਰਨ ਦੀ ਧਮਕੀ ਦੇ ਰਹੇ ਹਨ, ਉਨ੍ਹਾਂ ਨੇ ਸਾਡੇ ਘਰ ਉੱਤੇ ਵੀ ਹਮਲਾ ਕੀਤਾ। ਇਸ ਮੌਕੇ ਨੌਜਵਾਨ ਨੇ ਜਥੇਦਾਰ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਨਾਲ ਖੜ੍ਹਿਆ ਜਾਵੇ।