Punjab News: ਸ੍ਰੀ ਆਨੰਦਪੁਰ ਸਾਹਿਬ ਪੁੱਜੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵੱਖ-ਵੱਖ ਮੁੱਦਿਆਂ ਤੇ ਆਪਣੀ ਰਾਏ ਰੱਖੀ।
ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਫੰਡਾਂ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਗਵਰਨਰ ਨੂੰ ਲਿਖੀ ਚਿੱਠੀ ਬਾਰੇ ਕਿਹਾ ਕਿ ਇਹ ਗੱਲ ਸਮਝ ਨਹੀਂ ਆਉਂਦੀ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਲਈ ਪਹਿਲਾਂ ਮੁੱਖ ਮੰਤਰੀ ਨੇ ਸਹੀ ਤਰੀਕੇ ਨਾਲ ਗੱਲ ਕਿਉ ਨਹੀਂ ਰੱਖੀ ਅਤੇ ਟਕਰਾਅ ਵਾਲੀ ਸਥਿਤੀ ਕਿਉਂ ਬਣਾ ਕੇ ਰੱਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਮੁੱਦੇ ਨੂੰ ਬਾਕੀ ਦੀਆਂ ਪਾਰਟੀਆਂ ਦੇ ਮੈਂਬਰਾਂ ਨੂੰ ਨਾਲ ਲੈ ਕੇ ਕੇਂਦਰ ਤੱਕ ਆਪਣੀ ਆਵਾਜ਼ ਕਿਉ ਨਹੀਂ ਉਠਾਉਂਦੇ।


ਦੂਜੇ ਪਾਸੇ ਭਾਰਤ ਸਰਕਾਰ ਅਤੇ ਕੈਨੇਡਾ ਦੀ ਸਰਕਾਰ ਦੇ ਵਿਚਕਾਰ ਵਧੇ ਹੋਏ ਆਪਸੀ ਤਕਰਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਬੈਠ ਕੇ ਆਪਸੀ ਦੋਸਤਾਨਾ  ਤਰੀਕੇ ਦੇ ਨਾਲ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। 


ਇਸ ਦੇ ਨਾਲ ਹੀ ਨੌਜਵਾਨ ਪੰਜਾਬੀ ਗਏ ਇੱਕ ਸ਼ੁਭ ਦੇ ਕੀਤੇ ਜਾ ਰਹੇ ਵਿਰੋਧ ਬਾਰੇ ਵੀ ਚੰਦੂਮਾਜਰਾ ਨੇ ਕਿਹਾ ਕਿ ਇਹ ਨੌਜਵਾਨ ਆਪਣੇ ਸੂਬੇ ਅਤੇ ਆਪਣੇ ਦੇਸ਼ ਦਾ ਨਾਮ ਉੱਚਾ ਕੀਤਾ ਹੈ ਪਰ ਕੁਝ ਲੋਕ ਜਾਣ ਬੁਝ ਕੇ ਮਾੜੀ ਸਿਆਸਤ ਕਰ ਰਹੇ ਹਨ ਤੇ ਇੱਕ ਸਿੱਖ ਨੌਜਵਾਨ ਨੂੰ ਟਾਰਗੇਟ ਕਰ ਰਹੇ ਹਨ।ਚੰਦੂਮਾਜਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਿੱਤਾਂ ਦੇ ਨਾਲ ਧੱਕਾ ਹੋ ਰਿਹਾ ਹੈ ਤੇ ਪੰਜਾਬ ਵਿੱਚ ਸਰਕਾਰ ਕੋਈ ਕੰਮ ਨਹੀਂ ਕਰ ਰਹੀ,  ਤੇ ਇਨ੍ਹਾਂ ਸਾਰੇ ਮਸਲਿਆਂ ਦਾ ਹੱਲ ਪੰਜਾਬ ਦੀ ਰਜਨੀਤੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਦੇ ਨਾਲ ਹੋਵੇਗੀ।


ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਮਝੌਤੇ ਬਾਰੇ ਸਵਾਲ ਦੇ ਜਵਾਬ 'ਚ ਚੰਦੂਮਾਜਰਾ ਨੇ ਕਿਹਾ ਇਸ ਤਰਾਂ ਦਾ ਕੋਈ ਚੋਣ ਸਮਝੌਤਾ ਅਜੇ ਨਹੀਂ ਹੋ ਰਿਹਾ, ਉਨ੍ਹਾਂ ਕਿਹਾ ਕਿ ਕੇਵਲ ਉਸੇ ਰਾਜਨੀਤਿਕ ਪਾਰਟੀ ਦੇ ਨਾਲ ਇਕ ਮੰਚ ਤੇ ਇਕੱਠੇ ਹੋਏ ਜਾ ਸਕਦਾ ਜੋ ਪੰਜਾਬ ਪੰਜਾਬੀਅਤ ਦੇ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰੇ।


ਦੇਸ਼ ਦੀ ਪਾਰਲੀਮੈਂਟ ਦੇ ਵਿੱਚ ਮਹਿਲਾ ਰਾਖਵਾਂਕਰਨ ਬਿਲ ਦੇ ਪਾਸ ਹੋਣ ਤੇ ਚੰਦੂਮਾਜਰਾ ਨੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਗੁਰੂ ਨਾਨਕ ਸਾਹਿਬ ਦੇ ਫਲਸਫੇ ਤੇ ਚੱਲਦਿਆਂ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦੇਣ ਦੀ ਗੱਲ ਕਰਦਾ ਹੈ, ਸਭ ਤੋਂ ਪਹਿਲਾਂ ਮਹਿਲਾ ਰਾਖਵਾਂਕਰਨ ਜੇਕਰ ਕੀਤਾ ਗਿਆ ਤਾਂ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਕੀਤਾ ਗਿਆ, ਤੇ ਅੱਜ ਜਦੋਂ ਸੰਸਦ ਦੇ ਵਿੱਚ ਇਹ ਬਿੱਲ ਲਿਆਂਦਾ ਗਿਆ ਤੇ ਇਹ ਬਿੱਲ ਜਦੋਂ ਪਾਸ ਹੋਇਆ ਤਾਂ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ


ਏਸ਼ੀਆ ਖੇਡਾਂ ਦੇ ਵਿੱਚ ਚੀਨ ਦੇ ਵਲੋਂ ਅਰੁਣਾਚਲ ਪ੍ਰਦੇਸ਼ ਦੇ ਖਿਡਾਰੀਆਂ ਨੂੰ ਐਂਟਰੀ ਨਾ ਦੇਣ ਬਾਰੇ ਕਿਹਾ ਕਿ ਚੀਨ ਸਾਡਾ ਗੁਆਂਢੀ ਮੁਲਕ ਹੈ ਅਤੇ ਅਸੀਂ ਆਪਣੇ ਗੁਆਂਢੀ ਮੁਲਕ ਦੇ ਨਾਲ ਵਧੀਆ ਤੇ ਸੁਖਾਵੇਂ ਸਬੰਧ ਰੱਖਣਾ ਚਾਹੁੰਦੇ ਹਾਂ, ਤੇ ਗੁਆਂਢੀ ਮੁਲਕ ਨੂੰ ਵੀ ਚਾਹੀਦਾ ਹੈ ਕਿ ਉਹ ਮਿਲ ਬੈਠ ਕੇ ਸਾਰੇ ਮਸਲੇ ਹੱਲ ਕਰੇ ਅਤੇ ਭਾਰਤ ਨਾਲ ਵਧੀਆ ਸੰਬੰਧ ਰੱਖੇ।