ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਖਿਲਾਫ ਵਿਰੋਧ 'ਦਬਾਉਣ' ਦਾ ਲੱਭਿਆ ਹੱਲ, ਹੁਣ ਡੀਜੇ ਦਾ ਲਿਆ ਜਾਵੇਗਾ ਸਹਾਰਾ

ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਆਈਜੀ ਦੀ ਤਰਫੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਖ-ਵੱਖ ਖੇਤਰਾਂ ਦੇ ਦੌਰਿਆਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੇ ਨਿਵੇਕਲਾ ਤਰੀਕਾ ਅਪਣਾਇਆ ਹੈ। ਸੂਬਾ ਪੁਲਿਸ ਵੱਲੋਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਧਰਨੇ ਵਾਲੀਆਂ ਥਾਵਾਂ 'ਤੇ ਡੀਜੇ ਲਗਾਏ ਜਾਣਗੇ ਤੇ ਉੱਚੀ ਆਵਾਜ਼ 'ਚ ਗੁਰਬਾਣੀ ਦਾ ਪਾਠ ਕੀਤਾ ਜਾਵੇਗਾ।

ਇਸ ਤਰ੍ਹਾਂ ਧਰਨੇ ਦੌਰਾਨ ਮੁੱਖ ਮੰਤਰੀ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਮੁਲਾਜ਼ਮਾਂ ਤੇ ਹੋਰਨਾਂ ਦੀ ਆਵਾਜ਼ ਨੂੰ ਘੱਟ ਕਰਨ 'ਚ ਮਦਦ ਮਿਲੇਗੀ। ਇਸ ਤਰ੍ਹਾਂ ਜਿੱਥੇ ਨਾਅਰੇਬਾਜ਼ੀ ਨਾਲ ਖਰਾਬ ਹੁੰਦੇ ਅਕਸ ਨੂੰ ਬਚਾਇਆ ਜਾ ਸਕੇਗਾ, ਉੱਥੇ ਹੀ ਚੋਣਾਂ ਦੇ ਸੀਜ਼ਨ 'ਚ ਮੁਲਾਜ਼ਮਾਂ ਅਤੇ ਹੋਰ ਲੋਕਾਂ 'ਤੇ ਤਾਕਤ ਦੀ ਵਰਤੋਂ ਕਰਕੇ ਪੈਦਾ ਹੋਣ ਵਾਲੀ ਨਾਰਾਜ਼ਗੀ ਤੋਂ ਵੀ ਬਚਿਆ ਜਾ ਸਕੇਗਾ।

ਪੰਜਾਬ ਪੁਲਿਸ ਦੇ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਆਈਜੀ ਦੀ ਤਰਫੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੱਤਰ ਅਨੁਸਾਰ ਜਦੋਂ ਵੀ ਕਿਸੇ ਜ਼ਿਲ੍ਹੇ 'ਚ ਪੰਜਾਬ ਦੇ ਮੁੱਖ ਮੰਤਰੀ ਦਾ ਕੋਈ ਪ੍ਰੋਗਰਾਮ ਜਾਂ ਸਮਾਗਮ ਹੁੰਦਾ ਹੈ ਤਾਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਧਰਨੇ ਦੌਰਾਨ ਸੜਕ ਦੇ ਆਲੇ-ਦੁਆਲੇ ਉੱਚੀ ਆਵਾਜ਼ ਵਿੱਚ ਮੁੱਖ ਮੰਤਰੀ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਂਦੀ ਹੈ।

ਚਿੱਠੀ 'ਚ ਕਿਹਾ ਗਿਆ ਹੈ ਕਿ ਭਵਿੱਖ 'ਚ ਮੁੱਖ ਮੰਤਰੀ ਦੇ ਕਿਸੇ ਵੀ ਜ਼ਿਲ੍ਹੇ ਦੇ ਦੌਰੇ ਦੌਰਾਨ ਜੇਕਰ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੋਈ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਉਸ ਥਾਂ 'ਤੇ ਡੀਜੇ/ਧਾਰਮਿਕ ਗੀਤ ਵਜਾਇਆ ਜਾਵੇਗਾ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਛੋਟੇ ਕਾਰਜਕਾਲ 'ਚ ਲੋਕ ਭਲਾਈ ਨਾਲ ਸਬੰਧਤ ਨਵੇਂ-ਨਵੇਂ ਫ਼ੈਸਲੇ ਲੈ ਰਹੇ ਹਨ, ਪਰ ਜਨਤਾ ਅਤੇ ਸਰਕਾਰੀ ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਦੀਆਂ ਲਟਕਦੀਆਂ ਮੰਗਾਂ ਦਾ ਅਜੇ ਤਕ ਹੱਲ ਨਹੀਂ ਹੋਇਆ ਹੈ। ਇਸ ਦੇ ਮੱਦੇਨਜ਼ਰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਇਨ੍ਹੀਂ ਦਿਨੀਂ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਅਸੀਂ ਦੋਸਤ ਨਹੀਂ ਸੀ": ਕਰਨ ਔਜਲਾ ਤੇ ਬੱਬੂ ਮਾਨ ਨਾਲ ਚੱਲਦੇ ਮਤਭੇਦਾਂ ਬਾਰੇ ਬੋਲੇ ਸਿੱਧੂ ਮੂਸੇਵਾਲਾ!

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget