Punjabi Language; ਮਾਂ ਬੋਲੀ ਦੇ ਵਿਸਥਾਰ ਤੇ ਵਿਕਾਸ ਲਈ ਸਪੀਕਰ ਨੇ ਸੱਦੀ ਮੀਟਿੰਗ, ਵਿਧਾਇਕ ਤੇ ਸਾਹਿਤਕਾਰ ਰਹਿਣਗੇ ਮੌਜੂਦ
ਇਹ ਮੀਟਿੰਗ ਅੱਜ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ਵਿੱਚ ਸ਼ੁਰੂ ਹੋਵੇਗੀ। ਸਾਰੇ ਵਿਧਾਇਕ ਸਪੀਕਰ ਸੰਧਵਾਂ ਨੂੰ ਆਪੋ-ਆਪਣੀ ਸਲਾਹ ਦੇਣਗੇ। ਸੂਬੇ ਵਿੱਚ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕਿਹੜੇ-ਕਿਹੜੇ ਪਲੇਟਫਾਰਮ ਵਰਤੇ ਜਾ ਸਕਦੇ ਹਨ
Punjabi Language: ਸੂਬਾ ਸਰਕਾਰ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਉਨ੍ਹਾਂ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਪਰਿਸਰ ਵਿੱਚ ਸੱਦੀ ਹੈ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ। ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ।
ਇਹ ਮੀਟਿੰਗ ਅੱਜ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ਵਿੱਚ ਸ਼ੁਰੂ ਹੋਵੇਗੀ। ਸਾਰੇ ਵਿਧਾਇਕ ਸਪੀਕਰ ਸੰਧਵਾਂ ਨੂੰ ਆਪੋ-ਆਪਣੀ ਸਲਾਹ ਦੇਣਗੇ। ਸੂਬੇ ਵਿੱਚ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕਿਹੜੇ-ਕਿਹੜੇ ਪਲੇਟਫਾਰਮ ਵਰਤੇ ਜਾ ਸਕਦੇ ਹਨ, ਜਿੱਥੇ ਇਸ ਨੂੰ ਅਮਲੀ ਰੂਪ ਵਿੱਚ ਲਾਜ਼ਮੀ ਬਣਾਇਆ ਜਾਵੇ, ਇਹ ਸਭ ਵਿਚਾਰਾਂ ਕੀਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵੀ ਇੱਥੇ ਮਿਲੇ ਸੁਝਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਭਾਸ਼ਾ ਦਿਵਸ 21 ਫਰਵਰੀ ਨੂੰ ਹੈ
ਮਾਣਯੋਗ ਪੰਜਾਬ ਸਰਕਾਰ ਨੇ ਸਾਲ 2022 ਵਿੱਚ ਪੰਜਾਬੀ ਭਾਸ਼ਾ ਨੂੰ ਮਜ਼ਬੂਤ ਕਰਨ ਲਈ ਹੁਕਮ ਜਾਰੀ ਕੀਤੇ ਸਨ। ਇਸ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਬੋਰਡਾਂ ਅਤੇ ਹੋਰ ਥਾਵਾਂ 'ਤੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਹੀ ਹੋਣ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।
21 ਫਰਵਰੀ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮਾਨਯੋਗ ਸਰਕਾਰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਜੁਰਮਾਨਾ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸਾਈਨ ਬੋਰਡ 'ਤੇ ਪਹਿਲੀ ਭਾਸ਼ਾ ਸਿਰਫ਼ ਪੰਜਾਬੀ ਹੋਵੇਗੀ ਅਤੇ ਉਸ ਤੋਂ ਬਾਅਦ ਕੋਈ ਹੋਰ ਭਾਸ਼ਾ ਹਿੰਦੀ ਜਾਂ ਅੰਗਰੇਜ਼ੀ ਵਰਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।