Behbal Kalan Goli Kand: ਬਹਿਬਲ ਕਲਾਂ ਪੁਲਿਸ ਗੋਲੀਬਾਰੀ ਕਾਂਡ ਬਾਰੇ ਵਿਸ਼ੇਸ਼ ਜਾਂਚ ਟੀਮ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ ਕੀਤੀ। ਇਸ ਜਾਂਚ ਟੀਮ ਦੀ ਅਗਵਾਈ ਇੰਸਪੈਕਟਰ-ਜਨਰਲ ਨੌਨਿਹਾਲ ਸਿੰਘ ਕਰ ਰਹੇ ਹਨ। ਸੁਖਬੀਰ ਬਾਦਲ ਤੋਂ ਪੁੱਛਗਿੱਛ ਇੱਥੋਂ ਦੇ ਸੈਕਟਰ 32 ਸਥਿਤ ਪੁਲਿਸ ਆਫਿਸਰਜ਼ ਇੰਸਟੀਚਿਊਟ ਵਿੱਚ ਕੀਤੀ ਗਈ।
ਦੱਸ ਦਈਏ ਕਿ ਕੋਟਕਪੂਰਾ ਪੁਲਿਸ ਫਾਇਰਿੰਗ ਦੀ ਘਟਨਾ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬੀਤੇ ਦਿਨ ਪੁੱਛ ਪੜਤਾਲ ਕੀਤੀ ਗਈ ਸੀ। ਪੁਲਿਸ ਨੇ ਉਨ੍ਹਾਂ ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਬੇਸ਼ੱਕ ਉਨ੍ਹਾਂ ਦੀ ਸਿਹਤ ਠੀਕ ਨਹੀਂ ਪਰ ਉਹ ਵਿਸ਼ੇਸ਼ ਜਾਂਚ ਟੀਮ ਨੂੰ ਪੂਰਾ ਸਹਿਯੋਗ ਦੇਣਗੇ।
ਯਾਦ ਰਹੇ ਕਿ ਇਸ ਤੋਂ ਪਹਿਲਾਂ 14 ਸਤੰਬਰ ਨੂੰ ਵੀ ਸੁਖ਼ਬੀਰ ਸਿੰਘ ਬਾਦਲ ਐਲਕੇ ਯਾਦਵ ਦੀ ਅਗਵਾਈ ਵਾਲੀ SIT ਦੇ ਸਾਹਮਣੇ ਪੇਸ਼ ਹੋਏ ਸਨ। ਸੱਤ ਸਾਲ ਪੁਰਾਣੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ।
ਪੁੱਛਗਿੱਛ ਤੋਂ ਬਾਅਦ ਬਾਦਲ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਵੇ। ਇਸ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ। ਭਵਿੱਖ ਵਿੱਚ ਜੇਕਰ SIT ਨੂੰ ਕਿਤੇ ਵੀ ਉਨ੍ਹਾਂ ਦੀ ਲੋੜ ਪਈ ਤਾਂ ਉਹ ਪੂਰਾ ਸਹਿਯੋਗ ਦੇਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ