Punjab News: 19 ਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਕੈਬਨਿਟ ਦੇ ਫ਼ੈਸਲਿਆਂ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ
ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19-20 ਜੂਨ ਨੂੰ ਬੁਲਾਇਆ ਗਿਆ ਹੈ। ਇਸ ਸੈਸ਼ਨ ਵਿੱਚ ਕੈਬਨਿਟ ਦੇ ਸਾਰੇ ਫੈਸਲੇ ਲਏ ਜਾਣਗੇ। ਜੋ ਟੇਬਲ ਏਜੰਡੇ ਲਿਆਂਦੇ ਜਾਣਗੇ, ਉਨ੍ਹਾਂ ਨੂੰ ਮੌਕੇ 'ਤੇ ਪ੍ਰਵਾਨਗੀ ਦੇ ਕੇ ਵਿਧਾਨ ਸਭਾ 'ਚ ਵਿਚਾਰਿਆ ਜਾ ਸਕਦਾ ਹੈ।
Punjab News: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਸ਼ੁੱਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਬੈਠਕ 'ਚ ਵੱਡੇ ਫੈਸਲੇ ਲਏ ਗਏ। ਜਿਸ ਵਿੱਚ ਸੀਐਮ ਭਗਵੰਤ ਮਾਨ ਨੇ 14,239 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ। ਮਾਨ ਨੇ ਕਿਹਾ- 10 ਸਾਲ ਜਾਂ ਇਸ ਤੋਂ ਵੱਧ ਕੰਮ ਕਰਨ ਵਾਲੇ 7092 ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਹੋਏ ਜਿਸ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਵੀ ਐਲਾਨ ਕੀਤਾ ਗਿਆ ਹੈ।
ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19-20 ਜੂਨ ਨੂੰ ਬੁਲਾਇਆ ਗਿਆ ਹੈ। ਇਸ ਸੈਸ਼ਨ ਵਿੱਚ ਕੈਬਨਿਟ ਦੇ ਸਾਰੇ ਫੈਸਲੇ ਲਏ ਜਾਣਗੇ। ਜੋ ਟੇਬਲ ਏਜੰਡੇ ਲਿਆਂਦੇ ਜਾਣਗੇ, ਉਨ੍ਹਾਂ ਨੂੰ ਮੌਕੇ 'ਤੇ ਪ੍ਰਵਾਨਗੀ ਦੇ ਕੇ ਵਿਧਾਨ ਸਭਾ 'ਚ ਵਿਚਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਇਆ ਜਾਵੇਗਾ।
19 ਤੇ 20 ਜੂਨ ਨੂੰ ਅਸੀਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਰਹੇ ਹਾਂ
— AAP Punjab (@AAPPunjab) June 10, 2023
ਵਿਸ਼ੇਸ਼ ਸੈਸ਼ਨ ‘ਚ ਕੈਬਨਿਟ ਵੱਲੋਂ ਕੀਤੇ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਤੇ ਕਈ ਐਕਟਾਂ ‘ਚ ਸੋਧ ਕੀਤੀ ਜਾਵੇਗੀ ਸੋਧ
—CM @BhagwantMann pic.twitter.com/QIB57EljjO
ਸੀ.ਐਮ ਭਗਵੰਤ ਮਾਨ ਨੇ ਪ੍ਰੋਗਰਾਮ 'ਚ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਇਹ ਲੋਕਾਂ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਵਿਭਾਗਾਂ ਦੇ ਸਟਾਲ ਲਗਾਏ ਗਏ ਹਨ ਅਤੇ ਵਿਭਾਗ ਨਾਲ ਸਬੰਧਤ ਮੰਤਰੀ ਵੀ ਇਕੱਠੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ, ਉਨ੍ਹਾਂ ਦੇ ਕੰਮ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। ਜੇ ਕਿਸੇ ਪੇਪਰ ਦੀ ਕਮੀ ਹੈ ਤਾਂ ਜ਼ਿਲ੍ਹੇ ਦੇ ਡੀਸੀ ਬਿਨੈਕਾਰ ਨੂੰ ਸੂਚਿਤ ਕਰਨਗੇ ਅਤੇ ਬਾਅਦ ਵਿੱਚ ਫਾਈਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਦੂਰ-ਦੁਰਾਡੇ ਚੰਡੀਗੜ੍ਹ ਜਾਣ ਦੀ ਵੱਡੀ ਮੁਸ਼ਕਿਲ ਤੋਂ ਰਾਹਤ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।