ਪੜਚੋਲ ਕਰੋ

ਮੇਜਰ ਧਿਆਨ ਚੰਦ ਨੂੰ ਸਮਰਪਿਤ ਹੁਣ ਤਕ ਦਾ ਸਭ ਤੋਂ ਵੱਡਾ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਕਰਵਾਏਗੀ ਸੂਬਾ ਸਰਕਾਰ, ਜੇਤੂਆਂ ਨੂੰ ਦਿੱਤੇ ਜਾਣਗੇ 5 ਕਰੋੜ ਰੁਪਏ ਦੇ ਨਕਦ ਇਨਾਮ

Punjab Khel Mela : ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ।

ਚੰਡੀਗੜ੍ਹ : ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਨੂੰ ਹੋਰ ਹਵਾ ਦੇਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਚਮਤਕਾਰ ਦਿਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾਂ ਅਜਿਹਾ ਮੇਲਾ ਹੋਵੇਗਾ, ਜਿਸ ਵਿੱਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਭਾਗ ਲੈਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget