ਪੜਚੋਲ ਕਰੋ

Punjab News: ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ।

ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।

ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget