ਪੰਜਾਬ ਨੂੰ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣਾਉਣ ਦੀ ਤਿਆਰੀ 'ਚ ਸੂਬਾ ਸਰਕਾਰ, ਮਿੰਨੀ ਆਇਰਲੈਂਡ ਤੋਂ ਹੋਵੇਗੀ ਸ਼ੁਰੂਆਤ
ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ। ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸੀਐਮ ਭਗਵੰਤ ਮਾਨ ਪੰਜਾਬ 'ਚ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸੀਐਮ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਜਿਸ 'ਚ ਪੰਜਾਬ 'ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਦਾ ਕੀਤਾ ਗਿਆ ਜੋ ਕਿ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ।
ਸਾਡੇ ਪੰਜਾਬ ‘ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਹਨ..ਜੋ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ.. ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ..ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ..
ਅੱਜ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ.. pic.twitter.com/La84izBexA
— Bhagwant Mann (@BhagwantMann) May 28, 2022
ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸੀਐਮ ਭਗਵੰਤ ਮਾਨ ਪੰਜਾਬ 'ਚ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਲਗਾਤਾਰ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲੁਧਿਆਣਾ ਰੇਲਵੇ ਸਟੇਸ਼ਨ 'ਤੇ ਮਿਲੀ ਧਮਕੀ ਭਰੀ ਚਿੱਠੀ, ਸੁਰੱਖਿਆ ਸਖ਼ਤ
ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ।ਜਿਸ ਮਗਰੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।ਜੀਆਰਪੀ ਲੁਧਿਆਣਾ ਨੇ ਸੁਰੱਖਿਆ ਵਧਾ ਦਿੱਤੀ ਹੈ।
ਜੀਆਰਪੀ ਲੁਧਿਆਣਾ ਦੀ ਇੰਚਾਰਜ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਧਮਕੀ ਭਰਿਆ ਪੱਤਰ ਮਿਲਿਆ ਸੀ।ਜਿਸ ਤੋਂ ਬਾਅਦ ਲੋਕਲ ਪੁਲਿਸ ਨਾਲ ਮਿਲ ਕੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ।
ਇਹ ਪਹਿਲੀ ਵਾਰ ਨਹੀਂ ਹੈ ਕਿਸੇ ਰੇਲਵੇ ਸਟੇਸ਼ਨ 'ਤੇ ਅਜਿਹਾ ਧਮਕੀ ਭਰਿਆ ਪੱਤਰ ਮਿਲਿਆ ਹੋਵੇ।ਇਸ ਤੋਂ ਪਹਿਲਾਂ 27 ਅਪਰੈਲ 2022, ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਤੋਂ ਇੱਕ ਧਮਕੀ ਭਰੀ ਚਿੱਠੀ ਮਿਲੀ ਸੀ। ਇਹ ਚਿੱਠੀ ਇੱਥੇ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਸੀ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਕਾਲੀ ਆਗੂਆਂ , ਜਲੰਧਰ ਦੇ ਦੇਵੀ ਤਲਾਬ ਮੰਦਰ, ਪਟਿਆਲਾ ਦੇ ਕਾਲੀ ਮਾਤਾ ਮੰਦਰ, ਜਲੰਧਰ ਰੇਲਵੇ ਸਟੇਸ਼ਨ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲੀ ਸੀ। ਇਹ ਚਿੱਠੀ ਜੈਸ਼-ਏ-ਮੁਹੰਮਦ ਵੱਲੋਂ ਦੱਸੀ ਜਾ ਰਹੀ ਸੀ।