Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲਿਖਤੀ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ ਹੈ। ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ 6 ਜੂਨ ਨੂੰ ਬੁਲਾਇਆ ਹੈ। ਕੱਲ੍ਹ ਤੋਂ ਡੀਸੀ ਦਫ਼ਤਰ ਤੋਂ ਤਹਿਸੀਲਾਂ ਤੱਕ ਦਾ ਕੰਮ ਆਮ ਵਾਂਗ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ।
ਦੱਸ ਦਈਏ ਕਿ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਅੱਜ ਤੋਂ 23 ਮਈ ਤੱਕ ਹੜਤਾਲ ਦਾ ਐਲਾਨ ਕੀਤਾ ਸੀ। ਮੁਲਾਜ਼ਮਾਂ ਨੇ ਦੱਸਿਆ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਹੋਟਲ ਕਬਾਨਾ ਵਿਚ ਮੀਟਿੰਗ ਕੀਤੀ ਸੀ ਅਤੇ ਉਨ੍ਹਾਂ ਨੂੰ 17 ਮਈ ਨੂੰ ਜਲੰਧਰ ਵਿਖੇ ਖੁਦ ਮੁਲਾਕਾਤ ਦਾ ਸਮਾਂ ਦਿੱਤਾ ਸੀ ਪਰ ਜਦੋਂ ਉਹ ਮੀਟਿੰਗ ਲਈ ਹੋਟਲ ਪੁੱਜੇ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਮੀਟਿੰਗ ਤੈਅ ਨਹੀਂ ਹੈ।
ਇਸ ਤੋਂ ਬਾਅਦ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕੱਲ੍ਹ ਹੀ ਹੜਤਾਲ ਦਾ ਐਲਾਨ ਕਰ ਦਿੱਤਾ ਸੀ। ਜੇ ਅੱਜ ਮੀਟਿੰਗ ਲਈ ਸਮਾਂ ਨਾ ਮਿਲਿਆ ਤਾਂ ਸੋਮਵਾਰ ਨੂੰ ਮੁਲਾਜ਼ਮਾਂ ਨੇ ਆਪਣੇ ਸੰਘਰਸ਼ ਦੀ ਰਣਨੀਤੀ ਤੈਅ ਕਰਨੀ ਸੀ ਪਰ ਸਰਕਾਰ ਨੇ ਪਹਿਲਾਂ ਹੀ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਸੰਘਰਸ਼ ਨੂੰ ਠੰਡਾ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ