ਸੁਪਰੀਮ ਸਿੱਖ ਸੁਸਾਇਟੀ ਅਤੇ ਨਿਊਜ਼ੀਲੈਂਡ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭੇਜੇ ਆਕਸੀਜਨ ਕੰਸਨਟ੍ਰੇਟਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਂਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜ਼ੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਸਨਟ੍ਰੇਟਰ ਭੇਜੇ ਗਏ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਂਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜ਼ੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਸਨਟ੍ਰੇਟਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਇਹ ਉੱਦਮ ਸੁਸਾਇਟੀ ਦੇ ਮੁੱਖ ਪ੍ਰਬੰਧਕ ਦਲਜੀਤ ਸਿੰਘ ਨੇ ਕੀਤਾ ਹੈ। ਜਿਨ੍ਹਾਂ ਦੇ ਸਹਿਯੋਗ ਵਿਚ ਪ੍ਰਿਥੀਪਾਲ ਸਿੰਘ ਬਸਰਾ ਅਤੇ ਭਵਦੀਪ ਸਿੰਘ ਢਿੱਲੋਂ ਨੇ ਹਿੱਸਾ ਪਾਇਆ।
ਦੱਸ ਦਈਏ ਕਿ ਭੇਜੇ ਗਏ ਇਹ ਕੰਸਨਟ੍ਰੇਟਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਬੀਤੇ ਕੱਲ੍ਹ ਹਾਸਲ ਕੀਤੇ। ਜਿਨ੍ਹਾਂ ਨੂੰ ਹੁਣ ਅੱਗੇ ਕੋਵਿਡ ਕੇਅਰ ਕੇਂਦਰਾਂ ਵਿਚ ਭੇਜਿਆ ਜਾਵੇਗਾ। ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਵੱਲੋਂ 100 ਕੰਸਨਟ੍ਰੇਟਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ 15 ਕੰਸਨਟ੍ਰੇਟਰ ਪੁੱਜੇ ਹਨ। ਬਾਕੀ ਕੰਨਸਨਟਰੇਟਰ ਵੀ ਸੁਸਾਇਟੀ ਵੱਲੋਂ ਜਲਦ ਭੇਜੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਖ-ਵੱਖ ਜ਼ਿਲ੍ਹਿਆਂ ਅੰਦਰ ਵਿਸ਼ੇਸ਼ ਵਾਰਡ ਬਣਾਏ ਗਏ ਹਨ ਜਿਥੇ ਲੋੜ ਪੈਣ ’ਤੇ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਲਈ ਆਕਸੀਜਨ ਦਿੱਤੀ ਜਾਂਦੀ ਹੈ। ਹੁਣ ਤੱਕ 5 ਵਾਰਡ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ 3 ਹੋਰ ਜਲਦ ਕਾਰਜਸ਼ੀਲ ਕੀਤੇ ਜਾਣਗੇ। ਇਸੇ ਦੇ ਚੱਲਦਿਆਂ ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਲਈ ਅੱਗੇ ਆ ਰਹੀਆਂ ਹਨ।
ਇਹ ਵੀ ਪੜ੍ਹੋ: ਹੁਣ ਇਸ ਸੂਬੇ ਨੇ ਵੀ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ, ਸੂਬਾ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin