Punjab News: ਬਾਘਾਪੁਰਾਣਾ ਦੇ ਪਿੰਡ ਗੁਰੂਸਰ ਮਾੜੀ ਮੁਸਤਫਾ ਵਿੱਚ ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਵਿੱਚ ਹੋਈ ਚੋਰੀ ਸੀ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਸੀ। ਜਿਸ ਤੋਂ ਪਤਾ ਲੱਗਿਆ ਕਿ ਚੋਰੀ ਕਰਨ ਵਾਲਾ ਪਿੰਡ ਦਾ ਹੀ ਕਰਮ ਸਿੰਘ ਨਾਂਅ ਦਾ ਵਿਅਕਤੀ ਹੈ।


ਇਸ ਬਾਰੇ ਪਤਾ ਲੱਗਣ ਤੋਂ ਬਾਅਦ ਪਿੰਡ ਦੇ ਲੋਕ ਉਸ ਨੂੰ ਫੜ੍ਹ ਕੇ ਗੁਰੂਘਰ ਵਿੱਚ ਲੈ ਕੇ ਆਏ, ਜਿੱਥੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਜਿਸ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਇਸ ਮਾਮਲੇ ਵਿੱਚ ਪਿੰਡ ਦੇ ਲੋਕਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾਕਿਓਕਿ ਮ੍ਰਿਤਿਕ ਦੇ ਮਾਤਾ ਪਿਤਾ ਘਰ ਵਿੱਚ ਨਹੀਂ ਹਨ ਉਹ ਨਰਮਾ ਚੁਗਣ ਲਈ ਰਾਜਸਥਾਨ ਗਏ ਹੋਏ ਸੀ। 


ਮ੍ਰਿਤਕ ਕਰਮ ਸਿੰਘ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਘਰ ਵਿੱਚ ਇਕੱਲਾ ਸੀ ਉਹ ਰਾਜਸਥਾਨ ਵਿੱਚ ਨਰਮਾ ਚੁਗਣ ਗਏ ਹੋਏ ਸਨ ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਕਰਮ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਿਵੇਂ ਹੋਈ।   ਉਨਾਂ ਦਾ ਕਹਿਣਾ ਹੈ ਕਿ ਪਿੰਡ ਦੇ ਕਿਸੇ ਗੁਰਦੁਆਰੇ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਉਸ ਦੀ ਫੋਟੋ ਸਾਹਮਣੇ ਆਈ ਹੈ ਅਤੇ ਉਸ ਦੀ ਮੌਤ ਕਿਵੇਂ ਹੋਈ, ਇਸ ਬਾਰੇ ਹਾਲੇ ਤੱਕ ਪਤਾ ਚੱਲ ਸਕਿਆ ।


ਇਸ ਮਾਮਲੇ ਵਿੱਚ ਬਾਘਾਪੁਰਾਣਾ ਦੇ ਐਸਐਚਓ ਜਸਵਰਿੰਦਰ ਸਿੰਘ ਦਾ ਕਹਿਣਾ ਹੈ ਕਿ ਪਿੰਡ ਮਾੜੀ ਮੁਸਤਫਾ ਦੇ ਰਹਿਣ ਵਾਲੇ ਕਰਮ ਸਿੰਘ ਨੂੰ ਪਿੰਡ ਦੀ ਪੰਚਾਇਤ ਵੱਲੋਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰਮ ਸਿੰਘ ਦੀ ਮੌਤ ਹੋ ਗਈ।  ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਕਰਮ ਸਿੰਘ ਨੇ ਸ਼ਨੀਵਾਰ ਰਾਤ ਨੂੰ ਪਿੰਡ ਦੇ ਇਕ ਗੁਰਦੁਆਰਾ ਸਾਹਿਬ 'ਚ ਚੋਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।