Punjab News: ਪੰਜਾਬ ਦੇ ਫਰੀਦਕੋਟ 'ਚ ਕੋਟਕਪੂਰਾ-ਮੋਗਾ ਹਾਈਵੇਅ 'ਤੇ ਪਿੰਡ ਚੰਦ ਪੁਰਾਣਾ ਵਿਖੇ ਪੀਡੀ ਅਗਰਵਾਲ ਟੋਲ ਪਲਾਜ਼ਾ ਟੋਲ ਫਰੀ ਹੋ ਗਿਆ ਹੈ। ਇਸ ਉਪਰ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਉਹ ਸਭ ਡਰਾਮੇ ਹਨ ਕਿਉਂਕਿ ਮਿਆਦ ਖਤਮ ਹੋਣ ਕਰਕੇ ਟੋਲ ਪਲਾਜ਼ਾ ਤਾਂ ਆਪੇ ਬੰਦ ਹੋ ਜਾਣਾ ਸੀ।
ਪਰਗਟ ਸਿੰਘ ਨੇ ਦਸਤਾਵੇਜ਼ ਸ਼ੇਅਰ ਕਰਦਿਆਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਲਿਖਿਆ ਹੈ ਕਿ ਜਿਹੜਾ ਇਹ ਟੋਲ ਪਲਾਜਾ ਇਸੇ ਮਹੀਨੇ ਮਿਆਦ ਮੁੱਕਣ ਕਰਕੇ ਵੈਸੇ ਹੀ ਬੰਦ ਹੋ ਜਾਣਾ ਸੀ, ਉਸ ਨੁੰ ਕਈ ਲੱਖ ਖਰਚ ਕੇ ਬੰਦ ਕਰਨ ਦਾ ਡਰਾਮਾ ਕਰਨਗੇ ਭਗਵੰਤ ਮਾਨ ਜੀ। ਮੁੱਖ ਮੰਤਰੀ ਸਾਹਬ ਡਰਾਮਿਆਂ ਨੂੰ ਛੱਡ ਕੇ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦਵੋ। ਤੁਸੀਂ ਹੁਣ ਮੁੱਖ ਮੰਤਰੀ ਹੋ ਇਸ ਗੱਲ ਤੇ ਵਿਚਾਰ ਕਰੋ।
ਦੱਸ ਦਈਏ ਕਿ ਹਾਲਾਂਕਿ ਪਹਿਲਾਂ ਇਸ ਟੋਲ ਪਲਾਜ਼ਾ ਨੂੰ 21 ਜੁਲਾਈ ਤੋਂ ਬੰਦ ਕਰਨ ਦੀ ਗੱਲ ਕਹੀ ਗਈ ਸੀ, ਪਰ ਕੰਪਨੀ ਦੇ ਪੈਸੇ ਪੂਰੇ ਹੋਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਤੋਂ 15 ਦਿਨ ਪਹਿਲਾਂ ਇਹ ਟੋਲ ਪਲਾਜ਼ਾ ਬੰਦ ਕੀਤਾ ਜਾ ਰਿਹਾ ਹੈ। ਕੋਟਕਪੂਰਾ ਤੋਂ ਮੋਗਾ ਜਾਂਦੇ ਸਮੇਂ ਕਰੀਬ 35 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਚੰਦ ਪੁਰਾਣਾ ਵਿੱਚ ਪੀਡੀ ਅਗਰਵਾਲ ਟੋਲ ਪਲਾਜ਼ਾ ਹੈ। ਇੱਥੋਂ ਛੋਟੇ ਤੇ ਵੱਡੇ ਵਾਹਨ 24 ਘੰਟੇ ਚੱਲਦੇ ਹਨ।
ਇਸ ਟੋਲ ਪਲਾਜ਼ਾ ਤੋਂ ਕੰਪਨੀ ਨੂੰ ਰੋਜ਼ਾਨਾ 4.50 ਲੱਖ ਦੀ ਆਮਦਨ ਹੋ ਰਹੀ ਸੀ। ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਹਰਿਆਣਾ ਤੇ ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ ਹੋਵੇਗਾ। ਰਾਜ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ 10 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ।
ਵਿਧਾਨ ਸਭਾ ਸਪੀਕਰ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬਾ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਹੋਵੇਗਾ। ਸਰਕਾਰ ਦਾ ਇਹ ਕਦਮ ਸਵਾਗਤਯੋਗ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ