ਖੰਨਾ ਪੁਲਿਸ ਵੱਲੋਂ ਇੱਕ ਕੁਇੰਟਲ ਭੁੱਕੀ ਸਮੇਤ ਗ੍ਰਿਫਤਾਰ ਕੀਤੇ ਟਰੱਕ ਡਰਾਈਵਰ ਨੇ ਪੁੱਛਗਿੱਛ ਦੌਰਾਨ ਕੀਤੇ ਅਹਿਮ ਖੁਲਾਸੇ
ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਮੁਹਿੰਮ ਦੇ ਅਧੀਨ ਸਦਰ ਥਾਣਾ ਪੁਲਿਸ ਨੇ ਇੱਕ ਟਰੱਕ ਡਰਾਈਵਰ ਨੂੰ ਇੱਕ ਕੁਇੰਟਲ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਸੀ। ਜਿਸ ਨੇ ਪੁੱਛਗਿੱਛ ਦੇ ਦੌਰਾਨ ਅਹਿਮ ਖੁਲਾਸੇ ਕੀਤੇ ਹਨ।
ਖੰਨਾ : ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਮੁਹਿੰਮ ਦੇ ਅਧੀਨ ਸਦਰ ਥਾਣਾ ਪੁਲਿਸ ਨੇ ਇੱਕ ਟਰੱਕ ਡਰਾਈਵਰ ਨੂੰ ਇੱਕ ਕੁਇੰਟਲ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਸੀ। ਜਿਸ ਨੇ ਪੁੱਛਗਿੱਛ ਦੇ ਦੌਰਾਨ ਅਹਿਮ ਖੁਲਾਸੇ ਕੀਤੇ ਹਨ। ਜਿਸ ਦੌਰਾਨ ਸਾਮਣੇ ਆਇਆ ਕਿ ਹਰਪ੍ਰੀਤ ਸਿੰਘ ਮੱਧ ਪ੍ਰਦੇਸ਼ ਤੋਂ ਭੁੱਕੀ ਲਿਆ ਕੇ ਖੰਨਾ ਅਤੇ ਆਲੇ ਦੁਆਲੇ ਦੇ ਇਲਾਕਿਆਂ 'ਚ ਸਪਲਾਈ ਕਰਦਾ ਸੀ।
ਇਸ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੰਦੇ ਹੋਏ ਡੀਐਸਪੀ ਖੰਨਾ ਵਿਲੀਅਮ ਜੈਜੀ ਨੇ ਦੱਸਿਆ ਕਿ ਸਦਰ ਥਾਣਾ ਮੁਖੀ ਨਛੱਤਰ ਸਿੰਘ ਦੀ ਅਗਵਾਈ ਹੇਠ ਸਦਰ ਥਾਣਾ ਪੁਲਸ ਨੇ ਸਾਂਝੇ ਆਪ੍ਰੇਸ਼ਨ 'ਚ ਹਰਪ੍ਰੀਤ ਸਿੰਘ ਵਾਸੀ ਮਕਾਨ ਨੰਬਰ 126 ਬੰਤ ਕਾਲੋਨੀ ਨੇੜੇ ਹਿਮਾਲਿਆ ਪਬਲਿਕ ਸਕੂਲ ਲਲਹੇੜੀ ਰੋਡ ਖੰਨਾ ਜੋ ਕਿ ਮੂਲ ਰੂਪ 'ਚ ਫਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਰਾਈਆਂ ਦਾ ਰਹਿਣ ਵਾਲਾ ਹੈ, ਨੂੰ 1 ਕੁਇੰਟਲ ਭੁੱਕੀ ਸਮੇਤ ਕਾਬੂ ਕੀਤਾ ਸੀ।
ਪੁੱਛਗਿੱਛ ਦੌਰਾਨ ਸਾਮਣੇ ਆਇਆ ਕਿ ਹਰਪ੍ਰੀਤ ਸਿੰਘ ਮੱਧ ਪ੍ਰਦੇਸ਼ ਤੋਂ ਭੁੱਕੀ ਲਿਆ ਕੇ ਖੰਨਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਚ ਸਪਲਾਈ ਕਰਦਾ ਸੀ। ਹਰਪ੍ਰੀਤ ਸਿੰਘ ਨੂੰ ਭੁੱਕੀ ਖਰੀਦਣ ਲਈ ਕੁੱਝ ਵਿਅਕਤੀ ਫੰਡਿੰਗ ਕਰਦੇ ਸੀ, ਜਿਹਨਾਂ ਦੇ ਨਾਂਅ ਪੁਲਿਸ ਪਤਾ ਕਰ ਰਹੀ ਹੈ। ਇਸ ਵਾਰ ਹਰਪ੍ਰੀਤ ਸਿੰਘ ਨੇ ਨਾਗਪੁਰ ਤੋਂ ਇੱਕ ਕੰਪਨੀ ਦਾ ਮਾਲ ਆਪਣੇ ਟਰੱਕ 'ਚ ਭਰਿਆ ਸੀ। ਇਸ ਸਾਮਾਨ ਦੇ ਵਿੱਚ 2 ਬੋਰੀਆਂ ਭੁੱਕੀਆਂ ਲੁਕੋ ਕੇ ਰੱਖੀਆਂ ਗਈਆਂ ਸੀ।
ਜਦੋਂ ਹਰਪ੍ਰੀਤ ਟਰੱਕ 'ਚ ਭੁੱਕੀ ਲੈ ਕੇ ਆ ਰਿਹਾ ਸੀ ਤਾਂ ਈਸੜੂ ਨੇੜੇ ਥਾਣੇਦਾਰ ਸੰਤੋਖ ਸਿੰਘ ਨੇ ਉਸਨੂੰ ਕਾਬੂ ਕੀਤਾ। ਡੀਐਸਪੀ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਕਥਿਤ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਦੋਂ ਤੋਂ ਭੁੱਕੀ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ ਅਤੇ ਕਿਹੜੇ ਕਿਹੜੇ ਉਸਦੇ ਸਾਥੀ ਇਸ ਧੰਦੇ ਚ ਸ਼ਾਮਲ ਹਨ। ਨਸ਼ਾ ਤਸਕਰੀ ਨਾਲ ਕਥਿਤ ਦੋਸ਼ੀ ਵੱਲੋਂ ਬਣਾਈ ਪ੍ਰਾੁਪਰਟੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।