Punjab News : ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਜਿਵੇਂ-ਜਿਵੇਂ ਨੇੜੇ ਆ ਰਹੀ ਹੈ ਸਿਆਸੀ ਪਾਰਟੀਆਂ ਸਰਗਰਮ ਹੁੰਦੀਆਂ ਜਾ ਰਹੀਆਂ ਹਨ। ਇਸ ਦੌਰਾਨ ਅੱਜ ਸੰਯੁਕਤ ਸਮਾਜ ਮੋਰਚਾ ਨੇ ਆਪਣੀ ਪੰਜਵੀਂ ਲਿਸਟ ਜਾਰੀ ਕਰ ਦਿੱਤੀ ਹੈ। ਜਿਸ 'ਚ 8 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਸੰਯੁਕਤ ਸਮਾਜ ਮੋਰਚਾ ਚੌਥੀ ਲਿਸਟ ਜਾਰੀ ਕੀਤੀ ਸੀ। ਸੂਬੇ 'ਚ ਰਾਜਨੀਤਕ ਗਲਿਆਰਿਆਂ 'ਚ ਸਿਆਸੀ ਪਾਰਾ ਦਿਨੋਂ-ਦਿਨ ਚੜ੍ਹਦਾ ਜਾ ਰਿਹਾ ਹੈ। ਸਾਰੀਆਂ ਰਾਜਨੀਤਕ ਪਾਰਟੀਆਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਦੂਜੇ ਪਾਸੇ ਕਿਸਾਨ ਅੰਦੋਲਨ ਰਾਹੀਂ ਰਾਜਨੀਤਕ ਪਾਰਟੀ ਬਣਾਉਣ ਵਾਲੇ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨਸਭਾ ਚੋਣ ਲਈ ਅੱਠ ਉਮੀਦਵਾਰਾਂ ਦੀ ਪੰਜਵੀਂ ਲਿਸਟ ਜਾਰੀ ਕਰ ਦਿੱਤੀ ਹੈ। 





ਪਾਰਟੀ ਨੇ ਬਠਿੰਡਾ ਦਿਹਾਤੀ ਤੋਂ ਚਮਕੌਰ ਸਿੰਘ, ਬੰਗਾ ਤੋਂ ਰਾਜ ਕੁਮਾਰ ਮਹਿਲ ਖੁਰਦ, ਚੱਬੇਵਾਲ ਤੋਂ ਰਸ਼ਪਾਲ ਸਿੰਘ ਰਾਜੂ, ਫਗਵਾੜਾ ਤੋਂ ਖੁਸ਼ੀ ਰਾਮ ਆਈਏਐਸ (ਸੇਵਾਮੁਕਤ), ਗੜ੍ਹਸ਼ੰਕਰ ਤੋਂ ਡਾ: ਜੰਗ ਬਹਾਦਰ ਸਿੰਘ ਰਾਏ, ਮੁਕੇਰੀਆਂ ਤੋਂ ਜਸਵੰਤ ਸਿੰਘ ਰੰਧਾਵਾ, ਭਦੌੜ ਤੋਂ ਗੋਰਾ ਸਿੰਘ ਅਤੇ ਜਗਰਾਉਂ ਤੋਂ ਕੁਲਦੀਪ ਸਿੰਘ ਡੱਲਾ ਨੂੰ ਉਮੀਦਵਾਰ ਬਣਾਇਆ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904