Firozpur Breaking: ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਤੇ ਉਸ ਦੇ ਪਤੀ ਨੂੰ ਹਿਰਾਸਤ 'ਚ ਲਿਆ
Firozpur Breaking: ਵਿਜੀਲੈਂਸ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵਿਜੀਲੈਂਸ ਬਿਊਰੋ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਕੇਸ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ।
Firozpur Breaking: ਵਿਜੀਲੈਂਸ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵਿਜੀਲੈਂਸ ਬਿਊਰੋ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਕੇਸ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ। ਸਤਿਕਾਰ ਕੌਰ ਕਾਂਗਰਸ ਸਰਕਾਰ ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸੀ। ਇਸ ਵਾਰ ਕਾਂਗਰਸ ਨੇ ਉਸ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਸੀ ਜਿਸ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਈ ਸੀ।
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਅੱਜ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਦੱਸ ਦੇਈਏ ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਸ 'ਤੇ ਅਤੇ ਉਸ ਦੇ ਪਤੀ 'ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।
ਇਸ ਦੌਰਾਨ ਵਿਜੀਲੈਂਸ ਦੀ ਟੀਮ ਸਾਬਕਾ ਵਿਧਾਇਕ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਨ੍ਹਾਂ ਦੇ ਘਰ ਦੀ ਜਾਂਚ ਵੀ ਕਰ ਚੁੱਕੀ ਹੈ। ਹਾਲਾਂਕਿ, ਅਜੇ ਤੱਕ ਉਕਤ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: Viral New: ਤੁਸੀਂ ਜਿੰਨੇ ਮਰਜ਼ੀ ਚਾਰਜ ਕਰੋ, ਇੱਥੋਂ ਦੇ ਲੋਕ ਨਹੀਂ ਦੱਸਦੇ ਆਪਣੇ ਪਿੰਡ ਦਾ ਨਾਂ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ
ਸਾਬਕਾ ਵਿਧਾਇਕ ਗਹਿਰੀ ਦੇ ਪਤੀ ਲਾਡੀ ਗਹਿਰੀ ਨੂੰ ਵੀ ਬਹੁਤ ਤਾਕਤਵਰ ਮੰਨਿਆ ਜਾਂਦਾ ਸੀ ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਨ। ਅਜਿਹੇ 'ਚ ਕਾਂਗਰਸ ਸਰਕਾਰ 'ਚ ਉਨ੍ਹਾਂ ਦੇ ਵਿਰੋਧੀ ਵੀ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾ ਰਹੇ ਹਨ। ਫਿਲਹਾਲ ਇਸ ਪੂਰੇ ਮਾਮਲੇ 'ਚ ਵਿਜੀਲੈਂਸ ਤੋਂ ਪੂਰੇ ਵੇਰਵਿਆਂ ਦੀ ਉਡੀਕ ਹੈ।
ਇਹ ਵੀ ਪੜ੍ਹੋ: Roti Limit: ਕਈ ਲੋਕ ਗਿਣ ਕੇ ਨਹੀਂ ਚਿਣ ਕੇ ਖਾਂਦੇ! ਆਖਰ ਜਾਣ ਲਵੋ ਦਿਨ 'ਚ ਕਿੰਨੀਆਂ ਖਾਣੀਆਂ ਚਾਹੀਦੀਆਂ ਰੋਟੀਆਂ