Punjab News: ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਲੜਾਈ ਤੇਜ਼ ਹੋ ਗਈ ਹੈ। ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤ ਦੇਣ ਮਗਰੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਉੱਥੇ ਦੂਜੇ ਪਾਸੇ ਹਰਿਆਣਾ ਕਮੇਟੀ ਵੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਤਿੰਨੇ ਧਿਰਾਂ ਹੀ ਗੁਰਦੁਆਰਿਆਂ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਲਈ ਡਟੀਆਂ ਹੋਈਆਂ ਹਨ। 



ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਭਾਜਪਾ ਦੀ ਤੇ ਜਗਦੀਸ਼ ਸਿੰਘ ਝੀਂਡਾ ਨੂੰ ਕਾਂਗਰਸ ਦੀ ਹਮਾਇਤ ਮਿਲੀ ਹੋਈ ਹੈ। ਦੋਵਾਂ ਗਰੁੱਪਾਂ ਦਰਮਿਆਨ ਗੁਰਦੁਆਰਿਆਂ ਦੇ ਕੰਟਰੋਲ ਨੂੰ ਲੈ ਕੇ ਜੰਗ ਸ਼ੁਰੂ ਹੋ ਚੁੱਕੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਜਿਸ਼ ਹੈ ਕਿਉਂਕਿ ਗੁਰਦੁਆਰਿਆਂ ਦਾ ਕੰਟਰੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਹੋਣਾ ਚਾਹੀਦਾ ਹੈ।



ਸੁਖਬੀਰ ਬਾਦਲ ਨੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਉਹ ਤਖ਼ਤ ਕੇਸਗੜ੍ਹ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਤੋਂ 7 ਅਕਤੂਬਰ ਨੂੰ ਕੱਢੇ ਜਾ ਰਹੇ ਦੋਵੇਂ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰਨ ਤਾਂ ਜੋ ਸਿੱਖ ਕੌਮ ਨੂੰ ਵੰਡਣ ਦੀਆਂ ਸਾਜਿਸ਼ਾਂ ਨੂੰ ਮਾਤ ਪਾਈ ਜਾ ਸਕੇ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਜਾਇਜ਼ ਠਹਿਰਾਉਣ ਦੇ ਫ਼ੈਸਲੇ ਨੂੰ ਵਿਤਕਰੇ ਵਾਲਾ ਕਰਾਰ ਦਿੱਤਾ। 


ਉਨ੍ਹਾਂ ਕਿਹਾ ਕਿ ਸਿਰਫ਼ ਸੰਸਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਰਾਜੀ ਰੁਤਬੇ ਵਿੱਚ ਤਬਦੀਲੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤੱਥ ਹੈ ਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਅਨੁਸਾਰ ਕੰਮ ਕਰਦੀ ਹੈ। ਇਹੀ ਕਾਰਨ ਹੈ ਕਿ ਇਸ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਹੀ ਚੋਣ ਕਮਿਸ਼ਨਰ ਦੀ ਨਿਯੁਕਤੀ ਕਰਦੀ ਹੈ ਤੇ ਚੋਣਾਂ ਕਰਵਾਉਂਦੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।