Fazilka News: ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਚੌਥੀ ਵਾਰ ਚੜ੍ਹ ਗਿਆ ਹੈ। ਪਾਣੀ ਖੇਤਾਂ 'ਚ ਫੈਲਣ ਲੱਗਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਦਰਅਸਲ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਇਲਾਕੇ ਦੇ ਲੋਕਾਂ ਦਾ ਜਨਜੀਵਨ ਤਿੰਨ ਵਾਰ ਪ੍ਰਭਾਵਿਤ ਹੋਇਆ ਹੈ।
ਹੜ੍ਹਾਂ ਨਾਲ ਜਿੱਥੇ ਫਸਲਾਂ ਤਬਾਹ ਹੋਈਆਂ, ਉੱਥੇ ਹੀ ਕਈ ਘਰ ਵੀ ਬਰਬਾਦ ਹੋ ਗਏ ਜਿਨ੍ਹਾਂ ਦਾ ਮੁਆਵਜ਼ਾ ਤੱਕ ਨਹੀਂ ਮਿਲਿਆ। ਹੁਣ ਚੌਥੀ ਵਾਰ ਸਤਲੁਜ ਦਰਿਆ ਓਵਰਫਲੋ ਹੋ ਰਿਹਾ ਹੈ। ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਸਰਹੱਦੀ ਖੇਤਰ ਦੇ ਲੋਕਾਂ ਦੀ ਚਿੰਤਾ ਵਧ ਗਈ ਹੈ ਤੇ ਪਾਣੀ ਹੁਣ ਖੇਤਾਂ ਵਿੱਚ ਫੈਲਣ ਲੱਗ ਪਿਆ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਤਿੰਨ ਵਾਰ ਫਸਲ ਬੀਜੀ ਤੇ ਹੁਣ ਚੌਥੀ ਵਾਰ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਉਹ ਪ੍ਰਸ਼ਾਸਨ ਤੇ ਸਰਕਾਰ ਤੋਂ ਮਦਦ ਦੀ ਅਪੀਲ ਕਰ ਰਹੇ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਤਲੁਜ ਦਰਿਆ ਦੇ ਦੂਜੇ ਪਾਸੇ ਦਰਜਨ ਤੋਂ ਵੱਧ ਪਿੰਡ ਅਜਿਹੇ ਹਨ ਜਿੱਥੇ ਨਾ ਸਿਰਫ਼ ਫ਼ਸਲਾਂ ਤਬਾਹ ਹੋ ਗਈਆਂ ਬਲਕਿ ਕਈ ਘਰ ਵੀ ਤਬਾਹ ਹੋ ਗਏ।
ਇੱਥੋਂ ਤੱਕ ਕਿ ਸਤਲੁਜ ਦੇ ਪਾਣੀ ਕਾਰਨ ਸੜਕੀ ਸੰਪਰਕ ਵੀ ਟੁੱਟ ਗਿਆ ਹੈ ਤੇ ਇਹ ਅਜੇ ਤੱਕ ਬਹਾਲ ਨਹੀਂ ਹੋਇਆ। ਹੁਣ ਪਾਣੀ ਦਾ ਪੱਧਰ ਫਿਰ ਵਧ ਗਿਆ ਹੈ। ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹੁਣ ਕਿਸਾਨ ਕਣਕ ਦੀ ਫਸਲ ਬੀਜਣ ਬਾਰੇ ਸੋਚ ਰਹੇ ਸਨ, ਪਰ ਸਤਲੁਜ 'ਚ ਪਾਣੀ ਜ਼ਿਆਦਾ ਹੋਣ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।