Flood in Punjab: ਪੌਂਗ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਤਬਾਹੀ, ਕਈ ਪਿੰਡਾਂ 'ਚ ਭਰਿਆ ਪਾਣੀ, ਕਈ ਪਿੰਡ ਕਰਵਾਏ ਖਾਲੀ
ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ...
Flood in Punjab: ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।
ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਰੋਸ ਹੈ ਕਿ ਅਧਿਕਾਰੀਆਂ ਨੇ ਸਮੇਂ ਸਿਰ ਲੋਕਾਂ ਨੂੰ ਸੁਚੇਤ ਨਹੀਂ ਕੀਤਾ।
ਸਤਲੁਜ ਦਰਿਆ ਨੇ ਵੀ ਮਚਾਈ ਤਬਾਹੀ
ਉਧਰ, ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨੰਗਲ ਇਲਾਕੇ ਵਿੱਚ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ।
ਦਰਅਸਲ ਪਿਛਲੇ ਦਿਨੀਂ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਰਕੇ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਜ਼ਿਆਦਾ ਹੋ ਗਈ ਹੈ। ਇਸ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਲੈਵਲ ਵੀ ਲਗਾਤਾਰ ਵਧਦਾ ਜਾ ਰਿਹਾ ਸੀ। ਪਾਣੀ ਦਾ ਲੈਵਲ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੀ ਹੇਠਾਂ ਰਹਿ ਗਿਆ।
ਉਧਰ, ਅੱਜ ਹਿਮਾਚਲ ਤੋਂ ਆ ਰਹੇ ਪਾਣੀ ਦੀ ਆਮਦ ਘੱਟ ਹੋਣ ਕਰਕੇ ਸਤਲੁਜ ਦਰਿਆ ਕੰਢੇ ਵੱਸੇ ਲੋਕਾਂ ਨੂੰ ਰਾਹਤ ਮਿਲੀ ਹੈ। ਭਾਖੜਾ ਡੈਮ ਦਾ ਲੈਵਲ ਵੀ ਘਟਿਆ ਹੈ। ਜੇਕਰ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਇਸ ਨਾਲ ਪ੍ਰਸ਼ਾਸਨ ਨੂੰ ਵੀ ਸਤਲੁਜ ਦਰਿਆ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਬਚਾਉਣ ਵਿੱਚ ਕਾਫ਼ੀ ਮਦਦ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ