Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ ਕਿਸਾਨ
ਪੰਜਾਬ 'ਚ ਸ਼ੁੱਕਰਵਾਰ ਬਾਅਦ ਦੁਪਹਿਰ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕਈ ਥਾਵਾਂ ਉੱਤੇ ਗੜ੍ਹੇਮਾਰੀ ਵੀ ਹੋਈ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ ਪਰ ਇਸ ਨੇ ਕਿਸਾਨਾਂ ਦੇ ਸਾਹ ਵੀ ਸੂਤ ਦਿੱਤੇ ਹਨ।
Punjab News: ਪੰਜਾਬ 'ਚ ਸ਼ੁੱਕਰਵਾਰ ਬਾਅਦ ਦੁਪਹਿਰ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕਈ ਥਾਵਾਂ ਉੱਤੇ ਗੜ੍ਹੇਮਾਰੀ ਵੀ ਹੋਈ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ ਪਰ ਇਸ ਨੇ ਕਿਸਾਨਾਂ ਦੇ ਸਾਹ ਵੀ ਸੂਤ ਦਿੱਤੇ ਹਨ। ਸੂਬੇ ਵਿੱਚ ਇਸ ਵੇਲੇ ਕਣਕ ਦੀ ਵਾਢੀ ਪੂਰੇ ਜ਼ੋਬਨ ਉੱਤੇ ਹੈ ਤੇ ਅਜਿਹੇ ਵਿੱਚ ਮੀਂਹ ਨੇ ਕਿਸਾਨਾਂ ਦੇ ਹੱਸਦੇ ਚਿਹਰਿਆਂ ਉੱਤੇ ਚਿੰਤਾਵਾਂ ਦੀਆਂ ਝੁਰੜੀਆਂ ਪਾ ਦਿੱਤੀਆਂ ਹਨ।
ਦੱਸ ਦਈਏ ਕਿ ਗੁਰਦਾਸਪੁਰ 'ਚ ਵੀ ਹਨੇਰੀ ਦੇ ਨਾਲ ਮੀਂਹ ਪਿਆ। ਕਪੂਰਥਲਾ 'ਚ ਤੇਜ਼ ਹਨੇਰੀ ਤੋਂ ਬਾਅਦ ਕੁਝ ਸਮੇਂ ਲਈ ਮੀਂਹ ਪਿਆ। ਜਲੰਧਰ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ ਹੈ। ਪਟਿਆਲਾ ਵਿੱਚ ਵੀ ਮੌਸਮ ਬਦਲ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਮੁਆਵਜ਼ੇ ਦਾ ਦਿੱਤਾ ਭਰੋਸਾ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੋ ਗੜ੍ਹੇਮਾਰੀ ਹੋਈ ਹੈ ਇਹ ਕੋਈ ਫ਼ਾਇਦੇਮੰਦ ਮੀਂਹ ਨਹੀਂ ਹੈ ਕਿਉਂਕਿ ਫ਼ਸਲਾਂ ਪੱਕੀਆਂ ਹੋਈਆਂ ਹਨ। ਜੇ ਪੱਕੀ ਫ਼ਸਲ ਉੱਤੇ ਮੀਂਹ ਪੈ ਜਾਵੇ ਤਾਂ ਕਵੀਲਦਾਰੀਆਂ ਲੀਹ ਤੋਂ ਲਹਿ ਜਾਂਦੀਆਂ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੇ ਇੱਕ ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੁਦਰਤ ਉੱਤੇ ਕਿਸੇ ਦਾ ਜ਼ੋਰ ਨਹੀਂ ਚਲਦਾ ਪਰ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।
'ਜਨ ਸਭਾ' ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ Live... https://t.co/u4KNqqcuja
— AAP Punjab (@AAPPunjab) April 19, 2024
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :