ਪੜਚੋਲ ਕਰੋ

Punjab Weather: ਮੌਸਮ ਨੇ ਲਈ ਮੁੜ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ 'ਚ ਹੋਏਗੀ ਬਾਰਸ਼, ਜਾਣੋ ਮਾਨਸੂਨ ਦਾ ਪੂਰਾ ਲੇਖਾ ਜੋਖਾ

Punjab Weather Update: ਪੰਜਾਬ ਵਿੱਚ ਅਜੇ ਮਾਨਸੂਨ ਦਾ ਪ੍ਰਭਾਵ ਜਾਰੀ ਹੈ। ਸਤੰਬਰ ਦੇ ਤੀਜੇ ਹਫ਼ਤੇ ਤੱਕ ਹਲਕੀ ਬਾਰਸ਼ ਹੁੰਦੀ ਰਹਿ ਸਕਦੀ ਹੈ। ਬੇਸ਼ੱਕ ਭਰਵੀਂ ਬਾਰਸ਼ ਦੀ ਕੋਈ ਉਮੀਦ ਨਹੀਂ ਪਰ ਕੁਝ ਥਾਵਾਂ 'ਤੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ...

Punjab Weather Update: ਪੰਜਾਬ ਵਿੱਚ ਅਜੇ ਮਾਨਸੂਨ ਦਾ ਪ੍ਰਭਾਵ ਜਾਰੀ ਹੈ। ਸਤੰਬਰ ਦੇ ਤੀਜੇ ਹਫ਼ਤੇ ਤੱਕ ਹਲਕੀ ਬਾਰਸ਼ ਹੁੰਦੀ ਰਹਿ ਸਕਦੀ ਹੈ। ਬੇਸ਼ੱਕ ਭਰਵੀਂ ਬਾਰਸ਼ ਦੀ ਕੋਈ ਉਮੀਦ ਨਹੀਂ ਪਰ ਕੁਝ ਥਾਵਾਂ 'ਤੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਸ਼ ਜ਼ਰੂਰ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਸੋਮਵਾਰ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਤੰਬਰ ਦੇ ਅਖੀਰਲੇ ਦਿਨਾਂ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਪੰਜਾਬ ਵਿੱਚੋਂ ਮਾਨਸੂਨ ਦਾ ਰਵਾਨਗੀ ਸੰਭਵ ਹੈ। ਇਸ ਲਈ 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਮਾਨਸੂਨ ਦਾ ਹਲਕਾ ਪ੍ਰਭਾਵ ਦੇਖਣ ਨੂੰ ਮਿਲਦਾ ਰਹੇਗਾ। ਪਿਛਲੇ 14 ਸਾਲਾਂ ਵਿੱਚ ਅਕਤੂਬਰ ਮਹੀਨੇ ਮਾਨਸੂਨ ਨੇ ਸੂਬੇ ਨੂੰ ਚਾਰ ਵਾਰ ਅਲਵਿਦਾ ਕਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਐਤਵਾਰ ਨੂੰ ਵੀ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ 14 ਸਾਲਾਂ ਵਿੱਚ ਤੀਜੀ ਵਾਰ ਸੂਬੇ ਵਿੱਚ ਇੰਨੀ ਘੱਟ ਬਾਰਸ਼ (16.8 ਮਿਲੀਮੀਟਰ) ਦਰਜ ਕੀਤੀ ਗਈ ਹੈ। ਇਸ ਮਹੀਨੇ ਦੇ ਪਹਿਲੇ 12 ਦਿਨ ਮਾਨਸੂਨ ਕਮਜ਼ੋਰ ਰਹੀ।

ਇਸ ਤੋਂ ਬਾਅਦ 13 ਸਤੰਬਰ ਤੋਂ ਮਾਨਸੂਨ ਮੁੜ ਸਰਗਰਮ ਹੁੰਦੀ ਨਜ਼ਰ ਆਈ। ਇਸ ਦਾ ਅਸਰ 25 ਸਤੰਬਰ ਤੱਕ ਦਿਖਾਈ ਦੇਵੇਗਾ। ਦੱਸ ਦਈਏ ਕਿ ਇਸ ਸਮੇਂ ਸੂਬੇ 'ਚ 1 ਜੂਨ ਤੋਂ 16 ਸਤੰਬਰ ਤੱਕ 367.2 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 11 ਫੀਸਦੀ ਘੱਟ ਹੈ।

ਇਹ ਵੀ ਪੜ੍ਹੋ: India-China Tensions: ਜਲ ਸੈਨਾ ਦੇ ਬੇੜੇ 'ਚ ਸ਼ਾਮਲ ਹੋਣਗੇ 175 ਨਵੇਂ ਜੰਗੀ ਬੇੜੇ, ਭਾਰਤ ਚੀਨ ਨੂੰ ਸਮੁੰਦਰ 'ਚ ਹਰਾਉਣ ਦੀ ਤਿਆਰੀ 'ਚ

ਦੱਸ ਦੇਈਏ ਕਿ ਐਤਵਾਰ ਸਵੇਰ ਤੋਂ ਹੀ ਅਸਮਾਨ 'ਚ ਸੰਘਣੇ ਬੱਦਲ ਦੇਖਣ ਨੂੰ ਮਿਲੇ। ਇਸ ਦੌਰਾਨ 13 ਜ਼ਿਲ੍ਹਿਆਂ 'ਚ ਸਵੇਰ ਤੋਂ ਸ਼ਾਮ ਤੱਕ ਬੂੰਦਾ-ਬਾਂਦੀ ਹੋਈ। ਲੁਧਿਆਣਾ ਤੇ ਫਰੀਦਕੋਟ ਵਿੱਚ 40 ਮਿਲੀਮੀਟਰ, ਪਟਿਆਲਾ ਵਿੱਚ 34 ਮਿਲੀਮੀਟਰ, ਅੰਮ੍ਰਿਤਸਰ ਵਿੱਚ 31 ਮਿਲੀਮੀਟਰ, ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 10 ਮਿਲੀਮੀਟਰ, ਗੁਰਦਾਸਪੁਰ ਵਿੱਚ 8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਦਰਜ ਕੀਤੀ ਗਈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵੀ 8 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ।

ਇਹ ਵੀ ਪੜ੍ਹੋ: Gold Silver Price: ਅੱਜ ਸੋਨੇ-ਚਾਂਦੀ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ, ਜਾਣੋ MP 'ਚ 10 ਗ੍ਰਾਮ ਸੋਨੇ ਦੀ ਕੀਮਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget