Punjab Weather: ਪੰਜਾਬ 'ਚ ਠੰਢ ਨੇ ਜ਼ੋੜ ਲਿਆ ਹੈ। ਸੂਬੇ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਰਾਤ ਦੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਲਈ ਰਾਤਾਂ ਠੰਢੀਆਂ ਤੇ ਦਿਨ ਗਰਮ ਹਨ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਦੇ ਘੱਟੋ-ਘੱਟ ਤਾਪਮਾਨ 'ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ 'ਚ ਐਤਵਾਰ ਦੇ ਮੁਕਾਬਲੇ ਘੱਟੋ-ਘੱਟ ਪਾਰਾ 2.6 ਡਿਗਰੀ ਘੱਟ ਕੇ 16.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਵਿੱਚ ਰਾਤ ਦੇ ਪਾਰੇ ਵਿੱਚ ਦੋ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇੱਥੇ ਤਾਪਮਾਨ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਵਿੱਚ 16.5 ਡਿਗਰੀ, ਬਰਨਾਲਾ ਵਿੱਚ 16.4, ਪਟਿਆਲਾ ਵਿੱਚ 16.2, ਫ਼ਿਰੋਜ਼ਪੁਰ ਵਿੱਚ 16.6, ਜਲੰਧਰ ਵਿੱਚ 15.8 ਤੇ ਮੋਗਾ ਵਿੱਚ 15.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਫਤੇ ਤੱਕ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ ਪਰ ਇਸ ਦੌਰਾਨ ਦਿਨ ਦੇ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪਿਛਲੀ ਦਿਨੀਂ ਪੰਜਾਬ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਹੈ। ਇਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ।
ਦਿਨ ਗਰਮ, ਰਾਤਾਂ ਠੰਢੀਆਂ
ਸਮਰਾਲਾ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 33.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ 29.5, ਲੁਧਿਆਣਾ ਦਾ 29.9, ਪਟਿਆਲਾ ਦਾ 31.5, ਪਠਾਨਕੋਟ ਦਾ 30.8, ਬਠਿੰਡਾ ਦਾ 30.4, ਫਰੀਦਕੋਟ ਦਾ 30.0, ਗੁਰਦਾਸਪੁਰ ਦਾ 30.0, ਐਸਬੀਐਸ ਨਗਰ ਦਾ 29.6 ਡਿਗਰੀ ਸੈਲਸੀਅਸ ਦਰਜ ਕੀਤੇ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ