Punjab Weather Today: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
Punjab Weather update Today: ਪੰ ਅੱਜ ਦਿਨ ਭਰ ਧੁੱਪ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਰਹੇਗਾ।
Punjab Weather Today: ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦਿਨ ਭਰ ਧੁੱਪ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਰਹੇਗਾ। ਉਂਝ ਮੌਸਮ ਵਿਭਾਗ ਨੇ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਢ ਵਧੇਗੀ। ਦੂਜੇ ਪਾਸੇ ਸਿਹਤ ਵਿਭਾਗ ਨੇ ਸੂਬੇ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਮਹਿਕਕੇ ਵੱਲੋਂ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ। ਇਸ ਦੇ ਨਾਲ ਹੀ ਅੱਜ ਕੁਝ ਥਾਵਾਂ 'ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਹਵਾ ਦਾ ਮਿਆਰ ਖਰਾਬ ਹੋਣ ਕਾਰਨ ਪ੍ਰਦੂਸ਼ਨ ਵੱਧ ਰਹੇਗਾ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਮੌਸਮ 'ਚ ਬਦਲਾਅ ਕਾਰਨ ਵਾਇਰਲ ਬੁਖਾਰ ਵੀ ਫੈਲ ਰਿਹਾ ਹੈ।
ਦੱਸ ਦਈਏ ਕਿ ਐਤਵਾਰ ਨੂੰ ਅੰਮ੍ਰਿਤਸਰ ਨੂੰ ਛੱਡ ਕੇ ਸੂਬੇ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਹੇਠਲੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਇਸ ਵਾਰ 5 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 17,403 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇਹ ਅੰਕੜਾ ਪਿਛਲੇ ਸਾਲ ਦੀ ਇਸ ਤਾਰੀਖ ਦੇ ਮੁਕਾਬਲੇ ਘੱਟ ਹੈ। ਪਿਛਲੇ ਸਾਲ 5 ਨਵੰਬਰ ਤੱਕ 29,400 ਮਾਮਲੇ ਸਾਹਮਣੇ ਆਏ ਸਨ, ਜਦੋਂਕਿ 2021 ਵਿੱਚ 28,792 ਮਾਮਲੇ ਸਾਹਮਣੇ ਆਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ
ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ