Punjab Weather: ਅਗਲੇ ਦਿਨ ਵਿੱਚ ਪੰਜਾਬ ਦਾ ਮੌਸਮ ਬਦਲੇਗਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਤੇ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਤੇ ਠੰਢ ਵੀ ਹੋਰ ਵਧੇਗੀ। ਇਸ ਲਈ ਅਜੇ ਠੰਢ ਤੇ ਧੁੰਦ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ।


ਦੱਸ ਦਈਏ ਕਿ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਤੋਂ ਬਾਅਦ ਬੁੱਧਵਾਰ ਨੂੰ ਕਈ ਥਾਵਾਂ ’ਤੇ ਕਿਣਮਿਣ ਹੋਈ। ਹਲਕੇ ਮੀਂਹ ਦੇ ਨਾਲ ਠੰਢੀਆਂ ਹਵਾਵਾਂ ਵੀ ਚੱਲੀਆਂ। ਇਸ ਨਾਲ ਠੰਢ ਕਾਫੀ ਵਧ ਗਈ। ਅੱਜ ਵੀ ਬਾਰਸ਼ ਹੋਣ ਦੇ ਆਸਾਰ ਹਨ। 


Uzbekistan Cough Syrup Death: 'ਬੱਚਿਆਂ ਨੂੰ ਨਾ ਪਿਲਾਓ ਭਾਰਤੀ ਕੰਪਨੀ ਮੈਰੀਅਨ ਬਾਇਓਟੈਕ ਦਾ Cough Syrup', WHO ਦੀ ਚੇਤਾਵਨੀ



ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬਠਿੰਡਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੁੱਧਵਾਰ ਨੂੰ ਪਠਾਨਕੋਟ, ਲੁਧਿਆਣਾ, ਆਦਮਪੁਰ, ਪਟਿਆਲਾ, ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹੋਰ ਸ਼ਹਿਰਾਂ ਵਿੱਚ ਕਿਣ-ਮਿਣ ਹੋਈ। 


Chandigarh News: ਪਤੀ ਨਾਲ ਲੜ ਪਤਨੀ ਨੇ 25 ਦਿਨਾਂ ਦੀ ਧੀ ਨੂੰ ਫਰਸ਼ 'ਤੇ ਪਟਕਿਆ, ਦਰਿੰਦਗੀ ਲਈ ਮਾਪਿਆਂ ਨੂੰ 5-5 ਸਾਲ ਦੀ ਕੈਦ


ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 12.7 ਡਿਗਰੀ ਸੈਲਸੀਅਸ, ਪਟਿਆਲਾ, ਬਠਿੰਡਾ ਵਿੱਚ 13 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 12.8 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 12 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 10.5 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 17 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ਵਿੱਚ 11.8 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।