Punjab News: ਪੰਜਾਬ 'ਚ ਬਦਲੇਗਾ ਮੌਸਮ, 8 ਫਰਵਰੀ ਨੂੰ ਬੱਦਲਵਾਈ ਤੇ 9-10 ਨੂੰ ਹਲਕੀ ਬਾਰਸ਼
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ
Punjab News: ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 8 ਫਰਵਰੀ ਨੂੰ ਪੰਜਾਬ ’ਚ ਬੱਦਲਵਾਈ ਤੇ 9 ਤੇ 10 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਕੁਝ ਥਾਵਾਂ ’ਤੇ ਹੋਈ ਕਿਣਮਿਣ ਕਰਕੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ:Punjab News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਮੋਹਾਲੀ ਅਦਾਲਤ ਵਿੱਚ ਅੱਜ ਹੋਵੇਗੀ ਪੇਸ਼ੀ
ਹਾਸਲ ਜਾਣਕਾਰੀ ਅਨੁਸਾਰ ਲੰਘੇ ਦਿਨ ਰਾਜਧਾਨੀ ਚੰਡੀਗੜ੍ਹ ਸਣੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ ਤੇ ਗੁਰਦਾਸਪੁਰ ’ਚ ਹਲਕੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰਾਤ ਵੇਲੇ ਸਭ ਤੋਂ ਗਰਮ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਸੀ।
ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 11.1 ਡਿਗਰੀ, ਲੁਧਿਆਣਾ ’ਚ 9.2, ਪਟਿਆਲਾ ’ਚ 9.7, ਪਠਾਨਕੋਟ ’ਚ 13.1, ਫ਼ਰੀਦਕੋਟ ’ਚ 12.2, ਗੁਰਦਾਸਪੁਰ ’ਚ 8, ਨਵਾਂ ਸ਼ਹਿਰ ’ਚ 10.6, ਬਰਨਾਲਾ ’ਚ 9, ਫਤਿਹਗੜ੍ਹ ਸਾਹਿਬ ’ਚ 7.6, ਫਿਰੋਜ਼ਪੁਰ ’ਚ 11.6, ਹੁਸ਼ਿਆਰਪੁਰ ’ਚ 10.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਹ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਵੱਧ ਰਿਹਾ ਹੈ।
ਇਹ ਵੀ ਪੜ੍ਹੋ: Punjab News: ਕੈਪਟਨ ਤੋਂ ਬਾਅਦ ਪਰਨੀਤ ਕੌਰ ਕਾਂਗਰਸ 'ਚੋਂ ਆਉਟ! ਸੰਸਦ ਮੈਂਬਰ ਦੇ ਲੈਟਰ ਨਾਲ ਕਾਂਗਰਸ ਨੂੰ ਹਲੂਣਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।