Punjab Weather: ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦਾ ਕਾਰਨ ਦਿਨ ਦੇ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੈ। ਹੁਣ ਨਵੇਂ ਸਾਲ ਦੇ ਦਿਨ 1 ਜਨਵਰੀ ਤੋਂ ਪੰਜਾਬ 'ਚ ਫਿਰ ਤੋਂ ਕੜਾਕੇ ਦੀ ਸਰਦੀ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਸੰਕੇਤ ਮਿਲ ਰਹੇ ਹਨ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ ਵਾਲਾ ਹੈ।
ਇਸ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਆਸ-ਪਾਸ ਦੇ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲਿਆਂ 'ਚ ਮੌਸਮ ਖੁਸ਼ਕ ਰਹੇਗਾ। ਆਈਐਮਡੀ ਦੇ ਅਨੁਸਾਰ, ਵੀਰਵਾਰ 29 ਅਤੇ ਸ਼ੁੱਕਰਵਾਰ 30 ਦਸੰਬਰ ਨੂੰ ਕਈ ਖੇਤਰਾਂ ਵਿੱਚ ਧੁੰਦ ਤੋਂ ਰਾਹਤ ਮਿਲੇਗੀ। 31 ਦਸੰਬਰ ਅਤੇ 1 ਜਨਵਰੀ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਹੋਵੇਗੀ। ਇਸ ਦੇ ਲਈ ਮੌਸਮ ਵਿਭਾਗ ਨੇ ਚੇਤਾਵਨੀ ਵੀ ਜਾਰੀ ਕੀਤੀ ਹੈ। ਦਿਨ ਦਾ ਪਾਰਾ ਸਿਰਸਾ ਵਿੱਚ 23.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਸਭ ਤੋਂ ਘੱਟ ਹਿਸਾਰ ਦੇ ਬਾਲਸਮੰਦ ਵਿੱਚ 18.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜੰਮੂ-ਕਸ਼ਮੀਰ ਦਾ ਮੌਸਮ ਕਿਹੋ ਜਿਹਾ ਹੈ?
ਇਸ ਦੇ ਨਾਲ ਹੀ ਕਸ਼ਮੀਰ 'ਚ ਤਾਪਮਾਨ 'ਚ ਗਿਰਾਵਟ ਕਾਰਨ ਪੂਰੇ ਜੰਮੂ-ਕਸ਼ਮੀਰ 'ਚ ਠੰਡ ਹੋਰ ਵਧ ਗਈ ਹੈ। ਕੜਾਕੇ ਦੀ ਠੰਢ ਕਾਰਨ ਕਈ ਹਿੱਸਿਆਂ ਵਿੱਚ ਟੂਟੀਆਂ ਵਿੱਚ ਪਾਣੀ ਜੰਮ ਗਿਆ ਹੈ। ਕਸ਼ਮੀਰ ਵਿੱਚ ਡਲ ਝੀਲ ਸਮੇਤ ਕਈ ਹੋਰ ਜਲਘਰਾਂ ਦਾ ਅੰਦਰਲਾ ਹਿੱਸਾ ਜੰਮ ਗਿਆ ਹੈ। ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 5.6 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ। ਜੰਮੂ ਵਿੱਚ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਹੈ। ਧੁੰਦ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਬਹੁਤ ਮੱਠੀ ਹੈ। ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੀਰਵਾਰ (29 ਦਸੰਬਰ) ਅਤੇ ਸ਼ੁੱਕਰਵਾਰ (30 ਦਸੰਬਰ) ਨੂੰ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਰੁਕ-ਰੁਕ ਕੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।