Weather Report: ਅਗਲਾ ਹਫਤਾ ਸੋਚ-ਸਮਝ ਕੇ ਨਿਕਲਿਓ ਘਰੋਂ, ਧੁੰਦ ਦਾ ਵਰ੍ਹੇਗਾ ਕਹਿਰ
Weather Report: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਦੇ ਕਹਿਰ ਕਰਕੇ ਆਮ ਜੀਵਨ ਲੀਹੋਂ ਲੱਥ ਗਿਆ ਹੈ। ਹਾਲਾਤ ਇਹ ਹਨ ਕਿ ਧੁੰਦ ਕਾਰਨ ਕਈ ਥਾਵਾਂ ’ਤੇ ਜ਼ਿਆਦਾ ਦੂਰ ਤੱਕ ਦਿਖਾਈ
Weather Report: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਦੇ ਕਹਿਰ ਕਰਕੇ ਆਮ ਜੀਵਨ ਲੀਹੋਂ ਲੱਥ ਗਿਆ ਹੈ। ਹਾਲਾਤ ਇਹ ਹਨ ਕਿ ਧੁੰਦ ਕਾਰਨ ਕਈ ਥਾਵਾਂ ’ਤੇ ਜ਼ਿਆਦਾ ਦੂਰ ਤੱਕ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ-ਪੰਜ ਦਿਨ ਹਾਲਾਤ ਅਜਿਹੇ ਹੀ ਰਹਿ ਸਕਦੇ ਹਨ।
ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਿੰਧੂ-ਗੰਗਾ ਦੇ ਮੈਦਾਨੀ ਇਲਾਕਿਆਂ ਮਤਲਬ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਅਗਲੇ ਚਾਰ-ਪੰਜ ਦਿਨ ‘ਸੰਘਣੀ ਤੋਂ ਬਹੁਤ ਸੰਘਣੀ ਧੁੰਦ’ ਪੈ ਸਕਦੀ ਹੈ ਜਿਸ ਕਾਰਨ ਰੇਲ ਗੱਡੀਆਂ ਤੇ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਪਗ੍ਰਹਿ ਤੋਂ ਹਾਸਲ ਹੋਈਆਂ ਤਸਵੀਰਾਂ ’ਚ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਤੇ ਉੱਤਰ ਪ੍ਰਦੇਸ਼ ’ਚ ਧੁੰਦ ਦੀ ਮੋਟੀ ਪਰਤ ਦਿਖਾਈ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਹਲਵਾਰਾ, ਆਦਮਪੁਰ, ਬਠਿੰਡਾ, ਮੁਹਾਲੀ ਤੇ ਰੂਪਨਗਰ ਤੇ ਹਰਿਆਣਾ ਦੇ ਕਰਨਾਲ, ਅੰਬਾਲਾ, ਹਿਸਾਰ, ਰੋਹਤਕ, ਭਿਵਾਨੀ ਤੇ ਪੰਚਕੂਲਾ ਸਮੇਤ ਦੋਹਾਂ ਰਾਜਾਂ ਦੇ ਕਈ ਹਿੱਸਿਆਂ ’ਚ ਧੁੰਦ ਕਾਰਨ ਦੇਖ ਸਕਣ ਦੀ ਸਮਰੱਥਾ ਬਹੁਤ ਘੱਟ ਰਹੀ। ਧੁੰਦ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਵੀ ਘੱਟ ਰਹੀ ਤੇ ਬਹੁਤੇ ਵਾਹਨਾਂ ਬੱਤੀਆਂ ਜਗਾ ਕੇ ਜਾਂਦੇ ਦਿਖਾਈ ਦਿੱਤੇ।
ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਪੰਜਾਬ ਵਿੱਚ ਘੱਟੋ ਘੱਟ 3.2 ਡਿਗਰੀ ਤਾਪਮਾਨ ਨਾਲ ਬਠਿੰਡਾ ਤੇ ਹਰਿਆਣਾ ’ਚ 4.5 ਡਿਗਰੀ ਤਾਪਮਾਨ ਨਾਲ ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ’ਚ ਘੱਟ ਤੋਂ ਘੱਟ ਤਾਪਮਾਨ 6.8, ਲੁਧਿਆਣਾ ’ਚ 8.1, ਫਿਰੋਜ਼ਪੁਰ ’ਚ 6.3, ਪਠਾਨਕੋਟ ’ਚ 5.8 ਤੇ ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ 4.8 ਡਿਗਰੀ ਰਿਹਾ।
ਇਸੇ ਤਰ੍ਹਾਂ ਹਰਿਆਣਾ ਦੇ ਹਿਸਾਰ ’ਚ ਘੱਟ ਤੋਂ ਘੱਟ ਤਾਪਮਾਨ 6, ਭਿਵਾਨੀ ’ਚ 6.6 ਅਤੇ ਸਿਰਸਾ ’ਚ 6.4 ਡਿਗਰੀ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 7.6 ਡਿਗਰੀ ਜਦਕਿ ਕੌਮੀ ਰਾਜਧਾਨੀ ਨਵੀਂ ਦਿੱਲੀ ਦਾ ਘੱਟੋ ਘੱਟ ਤਾਪਮਾਨ 6.3 ਡਿਗਰੀ ਰਿਹਾ। ਦਿੱਲੀ ’ਚ ਅੱਜ ਦੂਰ ਤੱਕ ਦੇਖ ਸਕਣ ਦੀ ਸਮਰੱਥਾ 50 ਡਿਗਰੀ ਤੱਕ ਰਹੀ।