Punjab Cabinet Meeting: 28 ਤੇ 29 ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ
ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਇਹ ਸੈਸ਼ਨ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਬੁਲਾਇਆ ਜਾਵੇਗਾ।
Punjab News: ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਇਹ ਸੈਸ਼ਨ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਬੁਲਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਹੋਈ ਪ੍ਰੈਸ ਕਾਨਫ਼ਰੰਸ ਵਿੱਚ ਕੀਤਾ।
ਅੱਜ ਦੀ ਕੈਬਨਿਟ ਮੀਟਿੰਗ ਦਾ ਮੁੱਖ ਏਜੰਡਾ 16ਵੀਂ ਵਿਧਾਨ ਦਾ ਪੰਜਵਾਂ ਸਮਾਗਮ ਬੁਲਾਉਣ ਸੰਬੰਧੀ ਸੀ ਜਿਸਨੂੰ ਪ੍ਰਵਾਨਗੀ ਮਿਲ ਗਈ ਹੈ
— AAP Punjab (@AAPPunjab) November 20, 2023
28 ਤੇ 29 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਵੇਗਾ, ਜਿਸ ‘ਚ ਬਹੁਤ ਸਾਰੇ ਬਿਲ ਪਾਸ ਕੀਤੇ ਜਾਣਗੇ
— @HarpalCheemaMLA
Finance Minister, Punjab pic.twitter.com/JgZeac6P4S
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੈਸ਼ਲ ਦੌਰਾਨ ਕਈ ਜ਼ਰੂਰੀ ਬਿੱਲ ਪੇਸ਼ ਕੀਤਾ ਜਾਣਗੇ। ਚੀਮਾ ਨੇ ਕਿਹਾ ਕਿ ਜੋ ਬਿੱਲ ਲੰਬੇ ਸਮੇਂ ਤੋਂ ਪਏ ਹਨ ਉਨ੍ਹਾਂ ਨੂੰ ਵੀ ਇਸ ਸੈਸ਼ਨ ਦੌਰਾਨ ਪਾਸ ਕੀਤਾ ਜਾਵੇਗਾ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :