ਪੜਚੋਲ ਕਰੋ
Advertisement
ਵਿਧਾਨ ਸਭਾ ਦੇ ਕੰਮ ਨੂੰ ਕੀਤਾ ਜਾਵੇਗਾ ਡਿਜੀਟਲਾਈਜੇਸ਼ਨ : ਸਪੀਕਰ ਪੰਜਾਬ ਵਿਧਾਨ ਸਭਾ
ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਸਪੀਕਰ ਕੁਲਤਾਰ ਸੰਧਵਾਂ ਨੇ ਜੋਸ਼ਨ ਮਲਟੀਸਪੈਸਲਿਟੀ ਹਸਪਤਾਲ ਮਹਿਤਾ ਰੋਡ ਵਿਖੇ ਕੇ.ਵਾਈ.ਬੀ ਬਲੱਡ ਬੈਂਕ ਦਾ ਉਦਘਾਟਨ ਕਰਦਿਆਂ ਕੀਤਾ।
ਅੰਮ੍ਰਿਤਸਰ : ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੋਸ਼ਨ ਮਲਟੀਸਪੈਸਲਿਟੀ ਹਸਪਤਾਲ ਮਹਿਤਾ ਰੋਡ ਵਿਖੇ ਕੇ.ਵਾਈ.ਬੀ ਬਲੱਡ ਬੈਂਕ ਦਾ ਉਦਘਾਟਨ ਕਰਦਿਆਂ ਕੀਤਾ।
ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਾਰੇ ਕੰਮਕਾਜ ਦਾ ਡਿਜੀਟਲਾਈਜੇਸ਼ਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਤੇਜੀ ਨਾਲ ਕੰਮ ਚੱਲ ਰਿਹਾ ਹੈ। ਸੰਧਵਾਂ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵੱਲੋਂ ਬੁਢੇ ਨਾਲੇ ਦੀ ਸਫਾਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਸੰਧਵਾਂ ਨੇ ਬਲੱਡ ਬੈਂਕ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡਾ ਦਾਨ ਜੇਕਰ ਕੋਈ ਹੈ ਤਾਂ ਉਹ ਖੂਨ ਦਾਨ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਮਰੀਜ ਨੂੰ ਖੂਨ ਮਿਲ ਜਾਵੇ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੂਨ ਦੀ ਕਮੀ ਨਾਲ ਹਰ ਸਾਲ ਪੂਰੇ ਦੇਸ਼ ਵਿੱਚ ਕਈ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਖੂਨ ਦਾਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੰਧਵਾਂ ਨੇ ਡੇਅਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੰਪੀ ਸਕਿਨ ਨਾਲ ਬਿਮਾਰ ਗਾਂਵਾਂ ਨੂੰ ਦੂਜੀਆਂ ਗਾਂਵਾਂ ਨਾਲੋ ਵੱਖ ਰੱਖਣ ਅਤੇ ਮੱਖੀ, ਮੱਛਰ ਤੋਂ ਵੀ ਇਨ੍ਹਾਂ ਨੂੰ ਬਚਾ ਕੇ ਰੱਖਿਆ ਜਾਵੇ ਅਜਿਹਾ ਕਰਨ ਨਾਲ ਤੰਦਰੁਸਤ ਗਾਂਵਾਂ ਨੂੰ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਸ੍ਰ ਸੰਧਵਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ, ਸਤਪਾਲ ਸੋਖੀ ਸੀਨੇਟ ਮੈਂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰਭਬੀਰ ਸਿੰਘ ਬਰਾੜ ਪ੍ਰਧਾਨ ਆਮ ਆਦਮੀ ਪਾਰਟੀ ਸ਼ਹਿਰੀ, ਵਿਰਾਟ ਦੇਗਵਨ, ਰਵਿੰਦਰ ਭੱਟੀ, ਡਾ: ਦਵਿੰਦਰ ਸਿੰਘ ਜੋਸ਼ਨ, ਡਾ: ਅਰਪਣ ਸਿੰਘ ਜੋਸ਼ਨ, ਡਾ: ਅਮਰਬੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement