ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ
7 ਮਈ ਨੂੰ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੀਆਂ ਹਜ਼ਾਰਾਂ ਔਰਤਾਂ ਖਿਡਾਰੀਆਂ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪਹੁੰਚ ਰਹੀਆਂ ਹਨ। ਇਸ ਤੋਂ ਇਲਾਵਾ 11, 12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ।
Punjab News: ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਸਾਹਮਣੇ ਆਈ ਹੈ। 7 ਮਈ ਨੂੰ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੀਆਂ ਹਜ਼ਾਰਾਂ ਔਰਤਾਂ ਖਿਡਾਰੀਆਂ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪਹੁੰਚ ਰਹੀਆਂ ਹਨ। ਇਸ ਤੋਂ ਇਲਾਵਾ 11, 12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਇਸ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪਹਿਲਵਾਨ ਕੁੜੀਆਂ ਦੇ ਸੰਘਰਸ਼ ਦੀ ਡਟਵੀ ਹਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੰਤਰ ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ 7 ਮਈ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਔਰਤਾਂ ਸ਼ਾਮਲ ਹੋਣਗੀਆਂ। ਇਸ ਦੇ ਨਾਲ ਹੀ 11,12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰੇ ਕੀਤੇ ਜਾਣ
ਦੱਸ ਦੇਈਏ ਕਿ 23 ਅਪ੍ਰੈਲ ਤੋਂ ਪਹਿਲਵਾਨ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਉਸਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ, ਜੋ ਕਿ ਉੱਤਰ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵੀ ਹਨ, ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ।
ਪਹਿਲਵਾਨਾਂ ਵੱਲੋਂ ਤਮਗੇ ਵਾਪਸ ਕਰਨ ਦਾ ਐਲਾਨ
ਉਧਰ, ਦਿੱਲੀ ਪੁਲਿਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨਾਂ ਨੇ ਤਮਗੇ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ ਰਿਹਾ ਹੈ, ਉਸ ਨਾਲ ਇਨ੍ਹਾਂ ਪੁਰਸਕਾਰਾਂ ਤੇ ਤਮਗਿਆਂ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ।
ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਨੇ ਪੱਤਰਕਾਰਾਂ ਨੂੰ ਕਿਹਾ, ‘ਜੇ ਪਹਿਲਵਾਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਤਾਂ ਅਸੀਂ ਇਨ੍ਹਾਂ ਮੈਡਲਾਂ ਦਾ ਕੀ ਕਰਾਂਗੇ। ਇਸ ਦੀ ਬਜਾਏ ਅਸੀਂ ਭਾਰਤ ਸਰਕਾਰ ਨੂੰ ਆਪਣੇ ਸਾਰੇ ਮੈਡਲ ਅਤੇ ਪੁਰਸਕਾਰ ਵਾਪਸ ਕਰ ਦੇਵਾਂਗੇ ਅਤੇ ਆਮ ਜ਼ਿੰਦਗੀ ਜੀਵਾਂਗੇ। ਅਸੀਂ ਪਦਮਸ੍ਰੀ ਪੁਰਸਕਾਰ ਜੇਤੂ ਹਾਂ ਤੇ ਸਿਰਫ ਮੈਂ ਹੀ ਨਹੀਂ, ਸਾਕਸ਼ੀ (ਮਲਿਕ) ਵੀ ਇੱਥੇ ਹੈ। ਉਹ ਸਾਡੇ ਨਾਲ ਦੁਰਵਿਵਹਾਰ ਕਰ ਰਹੇ ਹਨ। ਔਰਤਾਂ ਤੇ ਧੀਆਂ ਸੜਕਾਂ 'ਤੇ ਬੈਠੀਆਂ ਰਹਿਮ ਦੀ ਭੀਖ ਮੰਗ ਰਹੀਆਂ ਹਨ ਪਰ ਕੋਈ ਪ੍ਰਵਾਹ ਨਹੀਂ ਕਰ ਰਿਹਾ।'