Punjab News: ਜਲੰਧਰ ਵਿੱਚ ਪੁਲਿਸ ਇੱਕ ਨੌਜਵਾਨ ਦਾ ਪਿੱਛਾ ਕਰ ਰਹੀ ਸੀ। ਪੁਲਿਸ ਤੋਂ ਬਚਣ ਲਈ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।
ਕੀ ਸੀ ਪੂਰਾ ਮਾਮਲਾ ?
ਪਤਾ ਲੱਗਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿਸ਼ਨਪੁਰਾ ਅਧੀਨ ਪੈਂਦੇ ਢੱਕੀਆ ਮੁਹੱਲੇ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਪੁਲਿਸ ਨੇ ਅੱਜ ਸਵੇਰੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਛੱਤ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਲੱਖੂ ਵਜੋਂ ਹੋਈ ਹੈ। ਲੋਕਾਂ ਮੁਤਾਬਕ ਉਹ ਨਸ਼ੇ ਦਾ ਆਦੀ ਸੀ।
ਪੁਲਿਸ ਅਧਿਕਾਰੀਆਂ ਨੇ ਧਾਰੀ ਮਾਮਲੇ ਬਾਰੇ ਚੁੱਪੀ
ਪੁਲਿਸ ਨੂੰ ਆਉਂਦੀ ਦੇਖ ਲੱਖੂ ਛੱਤ ਰਾਹੀਂ ਗੁਆਂਢੀ ਦੇ ਘਰ ਪਹੁੰਚ ਗਿਆ। ਚਸ਼ਮਦੀਦਾਂ ਮੁਤਾਬਕ ਨੌਜਵਾਨ ਨੇ ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸਿਰ 'ਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲੱਖੂ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ 'ਚ ਅਜੇ ਤੱਕ ਚੁੱਪ ਧਾਰੀ ਬੈਠੇ ਹਨ।
ਘਟਨਾ ਤੋਂ ਬਾਅਦ ਪੁਲਿਸ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ 'ਤੇ ਖੂਨ ਦੇ ਧੱਬਿਆਂ 'ਤੇ ਮਿੱਟੀ ਵੀ ਪਾਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਖੂ ਆਪਣੇ ਦੋਸਤ ਦੇ ਘਰ ਰਹਿੰਦਾ ਸੀ। ਉਸ ਦੇ ਦੋਸਤ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।