Punjab News: ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਜਿਸਨੇ ਆਪਣੇ ਦਲੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾਇਆ ਹੋਇਆ ਹੈ ਉਸ ਨੂੰ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਦੀ ਹਿਮਾਇਤ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਲੋਕ ਸਭਾ ਚੋਣਾਂ 2024 ਨਾਲ ਜੋੜ ਕੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ
ਫੇਸਬੁੱਕ ਪੇਜ “ਰੰਗਲਾ ਪੰਜਾਬ” ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਝੰਡਾ ਅਕਾਲੀਆਂ ਦਾ, ਵੋਟ ਝਾੜੂ ਨੂੰ’
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਵੀਡੀਓ ਦੇ ਕੀ ਫਰੇਮ ਕੱਢ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ ‘ਚ ਅਪਲੋਡ ਮਿਲਿਆ। ਫੇਸਬੁੱਕ ਪੇਜ “ਆਮ ਆਦਮੀ ਪਾਰਟੀ ਰਾਜੋਕੇ” ਨੇ ਇਸ ਵੀਡੀਓ ਨੂੰ 19 ਫਰਵਰੀ 2022 ਨੂੰ ਸਾਂਝਾ ਕਰਦਿਆਂ ਲਿਖਿਆ, “ਜਾਣਾ ਪੈਂਦਾ”
ਇਸੇ ਤਰ੍ਹਾਂ ਸਮਾਨ ਕੈਪਸ਼ਨ ਨਾਲ ਫੇਸਬੁੱਕ ਯੂਜ਼ਰ “Divesh Kitty Verma” ਨੇ ਵੀ ਇਹ ਵੀਡੀਓ 19 ਫਰਵਰੀ 2022 ਨੂੰ ਸਾਂਝਾ ਕੀਤਾ।
ਹਾਲਾਂਕਿ, ਅਸੀਂ ਇਹ ਸਪਸ਼ਟ ਨਹੀਂ ਕਰ ਸਕੇ ਹਾਂ ਕਿ ਇਹ ਵੀਡੀਓ ਕਿਥੋਂ ਦਾ ਹੈ ਪਰ ਇਹ ਸਪਸ਼ਟ ਹੈ ਕਿ ਇਹ ਵੀਡੀਓ ਪੁਰਾਣਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
DISCLAIMER: This story was originally published by Newschecker.in, as part of the Shakti Collective. This story has not been edited by ABPLIVE staff.
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।