Punjab News: ਬਠਿੰਡਾ 'ਚ ਇੱਕ ਨੌਜਵਾਨ ਵੱਲੋਂ ਸੜਕ 'ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਦੱਸ ਦਈਏ ਕਿ ਸੀਆਈਏ ਸਟਾਫ਼ 2 ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਦੇ ਰਹਿਣ ਵਾਲੇ ਜਸਕਰਨ ਸਿੰਘ ਨੇ ਬਠਿੰਡਾ ਕੈਂਟ ਰੋਡ ਨੇੜੇ ਥਾਰ ਗੱਡੀ ਤੋਂ ਹੇਠਾਂ ਉਤਰ ਕੇ ਹਵਾ ਵਿੱਚ ਗੋਲੀਆਂ ਚਲਾਈਆਂ। ਜਸਕਰਨ ਸਿੰਘ ਵੱਲੋਂ ਹਥਿਆਰ ਦਿਖਾਉਂਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਗਈ ਸੀ। ਥਾਣਾ ਕੈਂਟ ਦੀ ਪੁਲਿਸ ਨੇ ਹੌਲਦਾਰ ਹਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਜਸਕਰਨ ਸਿੰਘ ਖ਼ਿਲਾਫ਼ ਬੀਐੱਨਐੱਸ ਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨਾ ਕਰਨ ਦੀ ਹਦਾਇਤ ਕੀਤੀ ਸੀ। ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਫਿਰ ਵੀ ਲੋਕ ਸ਼ੋਸ਼ਲ ਮੀਡੀਆ 'ਤੇ ਲਗਾਤਾਰ ਹਥਿਆਰ ਦਿਖਾ ਰਹੇ ਹਨ। ਜਿਸ ਕਾਰਨ ਪੁਲਿਸ ਨੇ ਹੁਣ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮਾਮਲੇ ਦਰਜ ਕਰਕੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ