ਫਿਰੋਜ਼ਪੁਰ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕਾਂ ਵਿੱਚ ਵਧ ਰਹੇ ਕੇਸਾਂ ਨੂੰ ਲੈ ਕੇ ਰੋਸ ਹੈ। ਲੋਕ ਡਰੇ ਹੋਏ ਹਨ। ਇਸ ਸਭ ਦੇ ਵਿਚਕਾਰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹਾ ਦੀ ਧਵਨ ਕਲੋਨੀ ਵਿੱਚ ਰਹਿਣ ਵਾਲੇ ਭਾਗੀਰਥ ਵਰਮਾ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਕੋਰੋਨਾ ਪੌਜ਼ੇਟਿਵ ਹੋਏ ਸੀ। ਕਈ ਦਿਨਾਂ ਤੱਕ ਹਸਪਤਾਲ ਵਿੱਚ ਰਹੇ ਤੇ ਕੋਰੋਨਾ ਤੋਂ ਠੀਕ ਹੋ ਗਏ ਤੇ ਆਪਣੇ ਘਰ ਪਰਤ ਆਏ। ਅੱਜ ਸੱਤ ਮਹੀਨੇ ਹੋ ਗਏ ਹਨ ਤੇ ਉਹ ਠੀਕ ਹਨ। ਭਾਗੀਰਥ ਵਰਮਾ ਨੇ ਆਪਣੇ ਤਜ਼ਰਬੇ ਬਾਰੇ ਦੱਸਦਿਆਂ ਕਿਹਾ ਕਿ ਕੋਰੋਨਾ ਨਾਲ ਲੜਨ ਲਈ ਲੋਕਾਂ ਵਿੱਚ ਆਤਮ-ਵਿਸ਼ਵਾਸ ਜ਼ਰੂਰ ਹੋਣਾ ਚਾਹੀਦਾ ਹੈ।


ਇਸ ਦੇ ਨਾਲ ਹੀ ਭਾਗੀਰਥ ਵਰਮਾ ਨੇ ਦੱਸਿਆ ਕਿ ਉਸ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਕੋਰੋਨਾਵਾਇਰਸ ਹੋਇਆ ਸੀ। ਉਹ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਠੀਕ ਹੋ ਗਏ। ਅੱਜ ਸੱਤ ਮਹੀਨਿਆਂ ਬਾਅਦ ਵੀ ਉਹ ਬਿਲਕੁਲ ਠੀਕ ਹਨ। ਉਸ ਨੇ ਦੱਸਿਆ ਕਿ ਉਸ ਸਮੇਂ ਉਸ ਨੂੰ ਥੋੜ੍ਹੀ ਆਕਸੀਜਨ ਦੀ ਸਮੱਸਿਆ ਸੀ ਜਿਸ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੁਝ ਦਿਨਾਂ ਬਾਅਦ ਠੀਕ ਹੋਣ ਤੋਂ ਬਾਅਦ ਉਹ ਆਪਣੇ ਘਰ ਆ ਗਿਆ।


ਉਨ੍ਹਾਂ ਕਿਹਾ ਕਿ ਫਿਲਹਾਲ ਕੋਰੋਨਾਵਾਇਰਸ ਦੇ ਕੇਸ ਵੱਧ ਰਹੇ ਹਨ, ਪਰ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ। ਖੁਦ 'ਚ ਆਤਮ ਵਿਸ਼ਵਾਸ ਨੂੰ ਵਧਾਉਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ। ਉਨ੍ਹਾਂ ਕਿਹਾ ਇਸ ਦੇ ਨਾਲ ਹੀ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਵੀ ਪਾਲਣ ਕਰਨਾ ਲਾਜ਼ਮੀ ਹੈ।


ਜਦੋਂ ਕੋਰੋਨਾਵਾਇਰਸ ਸ਼ੁਰੂਆਤੀ ਦਿਨਾਂ ਵਿੱਚ ਪਹਿਲੀ ਵਾਰ ਆਇਆ ਸੀ, ਤਾਂ ਲੋਕਾਂ ਵਿੱਚ ਬਹੁਤ ਡਰ ਸੀ। ਹੁਣ ਲੋਕਾਂ ਵਿੱਚ ਜਾਗਰੂਕਤਾ ਵਧੀ ਹੈ। ਇਸ ਦੇ ਨਾਲ ਹੀ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ। ਭਾਗੀਰਥ ਨੇ ਲੋਕਾਂ ਨੂੰ ਕੋਰੋਨਾ ਟੀਕਾ ਲਾਜ਼ਮੀ ਤੌਰ 'ਤੇ ਲਵਾਉਣ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: ਦੇਸ਼ 'ਚ ਨਵਾਂ ਸੰਕਟ, ਬਿਜਲੀ ਠੱਪ ਹੋਣ ਦਾ ਖਤਰਾ, 38 ਤਾਪ ਬਿਜਲੀ ਘਰਾਂ ਕੋਲ ਸਿਰਫ਼ 7 ਦਿਨਾਂ ਦਾ ਕੋਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904