Punjab News: ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਦੇ ਦਾਅਵੇ ਕਰਦੀ ਨਜ਼ਰ ਆਉਂਦੀ ਹੈ ਤਾਂ ਦੂਜੇ ਪਾਸੇ ਪੰਜਾਬ ਦੇ ਵਿੱਚ ਹਰ ਰੋਜ਼ ਨੋਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤਾਜ਼ਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਦਾ ਸਾਹਮਣੇ ਆਇਆ ਹੈ ਜਿੱਥੇ ਕੋਲਾ ਪਾਰਕ ਮਾਰਕੀਟ ਵਿੱਚ ਬਣੇ ਬਾਥਰੂਮ ਦੇ ਵਿੱਚ ਇੱਕ ਨੋਜਵਾਨ ਦੀ ਮੋਤ ਹੋ ਗਈ 


ਜਦੋਂ ਇਸ ਦਾ ਪਤਾ ਸੰਗਰੂਰ ਪੁਲਿਸ ਨੂੰ ਲੱਗਿਆ ਤਾਂ ਤਰੁੰਤ ਉੱਥੇ ਪਹੁੰਚ ਗਏ ਅਤੇ ਲਾਸ਼ ਨੂੰ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।


ਜਦੋਂ ਇਸ ਬਾਬਤ ਡਾਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਇੱਕ ਨੌਜਵਾਨ ਪੁਲਿਸ ਵੱਲੋਂ ਲਿਆਦਾ ਗਿਆ ਜੋ ਕਿ ਮ੍ਰਿਤਕ ਸੀ ਉਨ੍ਹਾਂ ਇਹ ਵੀ ਕਿਹਾ ਕਿ ਮ੍ਰਿਤਕ ਦੇ ਸ਼ਰੀਰ ਉੱਤੇ ਸਰਿੰਜਾਂ ਦੇ ਨਿਸ਼ਾਨ ਹਨ 


ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਪਹਿਲਾਂ ਉਹ ਮੀਡੀਆ ਤੋਂ ਭੱਜਦਾ ਨਜ਼ਰ ਆਇਆ ਪਰ ਬਾਅਦ ਵਿੱਚ ਉਨ੍ਹਾਂ ਕਿਹਾ ਕਿ ਉਹ ਨੌਜਵਾਨ ਦੀ ਲਾਸ਼ ਲੈ ਕੇ ਆਏ ਹਨ ਇਸ ਤੋਂ ਬਾਅਦ ਪੁਲਿਸ ਅਧਿਕਾਰੀ ਕੰਨੀ ਕਤਰਾਉਂਦੇ ਨਜ਼ਰ ਆਏ।


ਇਸ ਮੌਕੇ ਮੌਜੂਦ ਗਵਾਹਾਂ ਨੇ ਕਿਹਾ ਕਿ ਜਦੋਂ ਉਹ ਤਕਰੀਬਨ 3.25 ਵਜੇ ਬਾਥਰੂਮ ਕਰਨ ਪਹੁੰਚਿਆ ਤਾਂ ਇੱਕ ਲੜਕਾ ਬਾਥਰੂਮ ਦਾ ਗੇਟ ਖੁਲਵਾ ਰਿਹਾ ਸੀ ਜਦੋਂ ਮੈਂ ਉਸ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਅੰਦਰ ਇੱਕ ਲੜਕਾ ਹੈ ਜੋਂ ਦਰਵਾਜ਼ਾ ਨਹੀਂ ਖੋਲ ਰਿਹਾ ਜਦੋਂ ਦਰਵਾਜ਼ਾ ਖੁੱਲ੍ਹਿਆ ਤਾਂ ਇੱਕ ਨੋਜਵਾਨ ਮਰਿਆ ਪਿਆ ਸੀ।


ਇਹ ਵੀ ਪੜ੍ਹੋ: Punjab News: "ਝੋਨੇ ਦੀ ਨਿਰਵਿਘਨ ਖ਼ਰੀਦ ਦਾ ਨਿਭਾਇਆ ਵਾਅਦਾ, ਕਿਸਾਨਾਂ ਦੇ ਖਾਤਿਆਂ ਵਿੱਚ 34 ਹਜ਼ਾਰ ਕਰੋੜ ਰੁਪਏ ਦੀ ਰਕਮ ਦੀ ਕੀਤੀ ਅਦਾਇਗੀ"


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।