ਪੜਚੋਲ ਕਰੋ

Ludhiana News: ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਲਾਸ਼ ਕੀਤੀ ਖੁਰਦ-ਬੁਰਦ, ਪਰਿਵਾਰ ਦੇ ਸ਼ੱਕ ਤੋਂ ਹੋਇਆ ਖ਼ੁਲਾਸਾ

ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨਾਂ 'ਤੇ ਥਰਡ ਡਿਗਰੀ ਤਸ਼ੱਦਦ ਕੀਤਾ ਜਾਂਦਾ ਸੀ। ਇੱਥੇ ਗੁਪਤ ਅੰਗਾਂ 'ਤੇ ਡੰਡੇ ਮਾਰੇ ਜਾਂਦੇ ਸੀ। ਇਸ ਸੈਂਟਰ 'ਚ ਇਲਾਜ ਕਰਵਾਉਣ ਆਏ ਇੱਕ ਨੌਜਵਾਨ ਨੇ ਕੈਮਰੇ ਦੇ ਸਾਹਮਣੇ ਸਾਰੇ ਰਾਜ਼ ਖੋਲ੍ਹ ਦਿੱਤੇ।

Ludhiana News: ਖੰਨਾ ਦੇ ਪਾਇਲ ਇਲਾਕੇ 'ਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ ਗਿਆ। ਡੇਢ ਮਹੀਨੇ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਕੋਈ ਥਹੁ-ਪਤਾ ਵੀ ਨਹੀਂ ਲੱਗਾ। ਜਦੋਂ ਪੁਲਿਸ ਨੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕੀਤੀ ਤਾਂ ਸੱਚਾਈ ਸਾਹਮਣੇ ਆ ਗਈ। 

ਇਸ ਸਬੰਧੀ ਪਾਇਲ ਥਾਣੇ ਵਿੱਚ ਪੰਜ ਵਿਅਕਤੀਆਂ ਪ੍ਰਨੀਤ ਸਿੰਘ, ਹਰਮਨਪ੍ਰੀਤ ਸਿੰਘ, ਉਸ ਦੇ ਭਰਾ ਵਿਕਰਮ ਸਿੰਘ ਵਿੱਕੀ, ਗੁਰਵਿੰਦਰ ਸਿੰਘ ਗਿੰਦਾ ਅਤੇ ਪ੍ਰਦੀਪ ਸਿੰਘ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ। 

ਜਾਣਕਾਰੀ ਮੁਤਾਬਕ ਪਾਇਲ ਦੇ ਕੱਦੋਂ ਰੋਡ 'ਤੇ ਗੁਰੂ ਕ੍ਰਿਪਾ ਵਿਦਿਆਲਿਆ ਦੇ ਨਾਂ 'ਤੇ ਇੱਕ ਘਰ 'ਚ ਨਾਜਾਇਜ਼ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅੰਮ੍ਰਿਤਸਰ ਦਾ ਰਹਿਣ ਵਾਲਾ ਅਮਨਦੀਪ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਇੱਥੇ ਦਾਖਲ ਹੋਇਆ ਸੀ। ਅੰਮ੍ਰਿਤਸਰ ਦੇ ਫਤਿਹ ਸਿੰਘ ਨੂੰ ਕਰੀਬ ਪੰਜ ਮਹੀਨੇ ਇਸ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ। ਸੈਂਟਰ ਵਿੱਚ ਦਾਖ਼ਲ ਨੌਜਵਾਨਾਂ ਨਾਲ ਅਣਮਨੁੱਖੀ ਸਲੂਕ ਕੀਤਾ ਜਾਂਦਾ ਸੀ। ਕੰਮ ਨਾ ਕਰਨ 'ਤੇ ਕੁੱਟਮਾਰ ਕਰਦੇ ਸਨ।

21 ਅਪ੍ਰੈਲ ਨੂੰ ਅਮਨਦੀਪ ਸਿੰਘ ਨੂੰ ਕੱਪੜੇ ਧੋਣ ਲਈ ਲਾਇਆ ਗਿਆ ਸੀ। ਅਮਨਦੀਪ ਹੌਲੀ-ਹੌਲੀ ਕੱਪੜੇ ਧੋ ਰਿਹਾ ਸੀ। ਇਸ ਕਾਰਨ ਉਕਤ ਮੁਲਜ਼ਮਾਂ ਨੇ ਰਾਤ ਨੂੰ ਹਾਲ ਦੇ ਅੰਦਰ ਅਮਨਦੀਪ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਤਿਹ ਸਿੰਘ ਅਤੇ ਹੋਰ ਨੌਜਵਾਨਾਂ ਦੇ ਸਾਹਮਣੇ ਅਮਨਦੀਪ ਨੂੰ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ। ਕੁੱਟਮਾਰ ਦੌਰਾਨ ਅਮਨਦੀਪ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਅਮਨਦੀਪ ਸਿੰਘ ਦੀ ਲਾਸ਼ ਨੂੰ ਬਾਹਰ ਕੱਢ ਲਿਆ ਅਤੇ ਸੈਂਟਰ ਵਿੱਚ ਦਾਖ਼ਲ ਹੋਰ ਨੌਜਵਾਨਾਂ ਨੂੰ ਬੰਦ ਕਰ ਦਿੱਤਾ। 

ਕੁਝ ਦਿਨਾਂ ਬਾਅਦ ਮੁਲਜ਼ਮ ਨਸ਼ਾ ਛੁਡਾਊ ਕੇਂਦਰ ਵਿੱਚ ਕਹਿਣ ਲੱਗੇ ਕਿ ਅਮਨਦੀਪ ਸਿੰਘ ਨੂੰ ਆਪਣੇ ਘਰ ਛੱਡ ਦਿੱਤਾ ਗਿਆ ਹੈ। ਇਸੇ ਦੌਰਾਨ 9 ਜੂਨ ਨੂੰ ਅਮਨਦੀਪ ਸਿੰਘ ਦਾ ਭਰਾ ਰਵਿੰਦਰ ਸਿੰਘ ਨਸ਼ਾ ਛੁਡਾਊ ਕੇਂਦਰ ਆਇਆ। ਜਿਸ ਨੇ ਅਮਨਦੀਪ ਸਿੰਘ ਬਾਰੇ ਪੁੱਛਿਆ। ਇਸ ਤੋਂ ਬਾਅਦ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਨੌਜਵਾਨਾਂ ਨੂੰ ਯਕੀਨ ਹੋ ਗਿਆ ਕਿ ਅਮਨਦੀਪ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਵੱਲੋਂ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ । 

ਇਸ ਤੋਂ ਬਾਅਦ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਤਿਹ ਸਿੰਘ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੇ ਸਾਹਮਣੇ ਅਮਨਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ। ਪੁਲੀਸ ਨੇ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਦੋ ਵਿਅਕਤੀਆਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨਾਂ 'ਤੇ ਥਰਡ ਡਿਗਰੀ ਤਸ਼ੱਦਦ ਕੀਤਾ ਜਾਂਦਾ ਸੀ। ਇੱਥੇ ਗੁਪਤ ਅੰਗਾਂ 'ਤੇ ਡੰਡੇ ਮਾਰੇ ਜਾਂਦੇ ਸੀ। ਇਸ ਸੈਂਟਰ 'ਚ ਇਲਾਜ ਕਰਵਾਉਣ ਆਏ ਇੱਕ ਨੌਜਵਾਨ ਨੇ ਕੈਮਰੇ ਦੇ ਸਾਹਮਣੇ ਸਾਰੇ ਰਾਜ਼ ਖੋਲ੍ਹ ਦਿੱਤੇ। ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਜਾਂਦਾ ਸੀ। ਨਸ਼ਾ ਛੁਡਾਉਣ ਵਾਲੇ ਖੁਦ ਵੀ ਨਸ਼ੇ ਵਿਚ ਆ ਕੇ ਅੱਤਿਆਚਾਰ ਕਰਦੇ ਸਨ।

ਇਸ ਬਾਰੇ ਪਾਇਲ ਥਾਣੇ ਦੇ ਐਸਐਚਓ ਵਿਨੋਦ ਕੁਮਾਰ ਨੇ ਦੱਸਿਆ ਕਿ ਪੰਜ ਮੁਲਜ਼ਮਾਂ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget