Punjab News: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਮੰਤਰੀ ਨੂੰ ਭੱਦੀ ਭਾਸ਼ਾ ਵਰਤ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
ਸਥਾਨਕ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਰਿਮਾਂਡ ਲਿਆ ਸੀ ਪਰ ਪੁੱਛਗਿੱਛ ਮਗਰੋਂ ਮੁਲਜ਼ਮ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਪਾਇਆ ਗਿਆ। ਇਸ ਕਾਰਨ ਉਸ ਨੇ ਕਿਸੇ ਨਾਰਾਜ਼ਗੀ ਕਾਰਨ ਇਹ ਵੀਡੀਓ ਬਣਾਈ ਸੀ। ਵੀਡੀਓ ਵਿੱਚ ਮੁਲਜ਼ਮ ਵੱਲੋਂ ਦਿਖਾਈ ਗਈ ਪਿਸਤੌਲ ਖਿਡੌਣਾ ਬੰਦੂਕ ਸੀ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ।
ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਰੀਬ 2 ਦਿਨ ਪਹਿਲਾਂ ਇੱਕ ਨੌਜਵਾਨ ਨੇ ਹਥਿਆਰਾਂ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਅਪਲੋਡ ਕਰਕੇ ਐਸਐਚਓ ਸਮੇਤ ਹੋਰਨਾਂ ਨੂੰ ਧਮਕੀ ਦਿੱਤੀ ਸੀ। ਜਦੋਂ ਪੁਲਿਸ ਟੀਮ ਮੁਲਜ਼ਮ ਨੂੰ ਫੜਨ ਗਈ ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਕੋਲ ਮੌਜੂਦ ਪਿਸਤੌਲ ਇੱਕ ਏਅਰ ਗਨ ਸੀ। ਫਿਲਹਾਲ ਮੁਲਜ਼ਮ ਰੋਪੜ ਜੇਲ੍ਹ ਵਿੱਚ ਬੰਦ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਥਿਆਰਾਂ ਨਾਲ ਕੋਈ ਵੀ ਫੋਟੋ ਜਾਂ ਵੀਡੀਓ ਅਪਲੋਡ ਨਾ ਕਰਨ।