Theekri Pehra: ਪੰਜਾਬ 'ਚ ਮੁੜ ਲੱਗਣ ਲੱਗੇ ਠੀਕਰੀ ਪਹਿਰੇ, ਸਰਕਾਰੀ ਫਰਮਾਨ ਹੋਇਆ ਜਾਰੀ
Theekri Pehra: ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4(1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਗੀਆਂ
Theekri Pehra: ਵਧੀਕ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਤਹਿਸੀਲਾਂ/ਸਬ ਤਹਿਸੀਲਾਂ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ ਦੇ ਹੁਕਮ ਦਿੱਤੇ ਹਨ ।
ਹੁਕਮਾਂ ਅਨੁਸਾਰ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ, ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣ ਅਤੇ ਇਹ ਠੀਕਰੀ ਪਹਿਰਾ ਧਾਰਮਿਕ ਸਥਾਨਾਂ ’ਤੇ ਉਚੇਚੇ ਤੌਰ ’ਤੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4(1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਗੀਆਂ ਤੇ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਕਰਨਗੀਆਂ। ਇਹ ਹੁਕਮ 30-09-2024 ਤੱਕ ਲਾਗੂ ਰਹੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ