ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਵਿੱਚ ਦਿਨੋਂ -ਦਿਨ ਚੋਰੀ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿਰੋਹ ਸ਼ੁੱਕਰਵਾਰ ਰਾਤ ਨੂੰ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ। ਦਰਅਸਲ 'ਚ ਚੋਰ ਰਾਤ ਦੇ ਹਨੇਰੇ 'ਚ ਇਕ ਘਰ 'ਚੋਂ ਸਾਮਾਨ ਚੋਰੀ ਕਰ ਕੇ ਲੈ ਗਏ ਪਰ ਉਨ੍ਹਾਂ ਦੀ ਹਰਕਤ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ। ਪੁਲਿਸ ਨੇ ਹੁਣ ਸੀਸੀਟੀਵੀ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਿਊ ​​ਅੰਮ੍ਰਿਤਸਰ ਦੇ ਗੁਰਦਾਸ ਐਵੀਨਿਊ ਸਥਿਤ ਹਰਪ੍ਰੀਤ ਸਿੰਘ ਦੇ ਘਰ ਬੀਤੀ ਰਾਤ 2 ਵਜੇ ਦੇ ਕਰੀਬ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ  ਹੈ। ਤਿੰਨ ਮੁਲਜ਼ਮ ਜਿਨ੍ਹਾਂ ਵਿੱਚੋਂ ਦੋ ਨੇ ਮੂੰਹ ’ਤੇ ਲਾਲ ਰੰਗ ਦਾ ਪਰਦਾ ਬੰਨਿਆ ਹੋਇਆ ਸੀ। ਘਰ ਵਿੱਚ ਦਾਖ਼ਲ ਹੋਏ। ਇੱਕ ਚੋਰ ਕੰਧ ਟੱਪ ਕੇ ਅੰਦਰ ਆਉਂਦਾ ਦੇਖਿਆ ਗਿਆ। ਜਿਸ ਨੇ ਘਰ ਦੇ ਬਾਹਰ ਪਿਆ ਮਹਿੰਗਾ ਸਾਈਕਲ ਚੁੱਕ ਕੇ ਬਾਹਰ ਫੜਾਇਆ। ਇਸ ਦੇ ਨਾਲ ਹੀ ਘਰ ਦੇ ਬਾਹਰ ਪਏ ਤਿੰਨ ਗੈਸ ਸਿਲੰਡਰ ਵੀ ਆਪਣੇ ਨਾਲ ਲੈ ਗਏ।

ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਵੱਧ ਗਈਆਂ 

ਪਿਛਲੇ ਦਿਨੀਂ ਨਿਊ ਅੰਮ੍ਰਿਤਸਰ ਵਿੱਚ ਚੋਰੀ ਦੀਆਂ ਹੋਰ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਤੋਂ ਦੋ ਦਿਨ ਪਹਿਲਾਂ ਨਿਊ ਅੰਮ੍ਰਿਤਸਰ ਬੀ-ਬਲਾਕ ਵਿੱਚ ਵੀ ਚੋਰੀ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਦਰਵਾਜ਼ਾ ਬੰਦ ਹੋਣ ਕਾਰਨ ਚੋਰ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਅਸਫਲ ਰਹੇ। ਪੁਲਿਸ ਦਾ ਕਹਿਣਾ ਹੈ ਕਿ ਚੋਰੀ ਦੀ ਸੀਸੀਟੀਵੀ ਫੁਟੇਜ ਬਰਾਮਦ ਕਰ ਲਈ ਗਈ ਹੈ। ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 


 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।