ਮੁੰਬਈ: ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਦੇ ਮੁੰਬਈ ਵਾਲੇ ਘਰ ਵਿੱਚ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ ਹੋਣ ਦੀ ਖ਼ਬਰ ਹੈ। ਇਸ ਸਬੰਧੀ ਓਸ਼ੀਵਾੜਾ ਪੁਲਿਸ ਸਟੇਸ਼ਨ ਵਿੱਚ ਸੋਮਵਾਰ ਨੂੰ ਕੇਸ ਵੀ ਦਰਜ ਕਰ ਲਿਆ ਹੈ।
ਸ਼ਿਕਾਇਤ ਵਿੱਚ ਤਿੰਨ ਲੱਖ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਬਾਰੇ ਦੱਸਿਆ ਗਿਆ ਹੈ। ਇਸ ਵਿੱਚ ਦੋ ਲੱਖ ਰੁਪਏ ਦੇ ਸੋਨੇ ਦੇ ਗਹਿਣੇ ਤੇ ਇੱਕ ਲੱਖ ਰੁਪਏ ਕੈਸ਼ ਚੋਰੀ ਹੋਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਮੀਕਾ ਦੇ ਘਰ ਵਿੱਚ ਵਾਰਦਾਤ ਦੁਪਹਿਰ ਸਮੇਂ ਵਾਪਰੀ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।